ਜਲੰਧਰ, 20 ਮਾਰਚ : ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦੇ ਬੈਚਲਰ ਆਫ਼ ਸਾਇੰਸ ਇਨ ਆਈ ਟੀ ਦੇ ਪੰਜਵੇਂ ਅਤੇ ਮਾਸਟਰ ਆਫ਼ ਸਾਇੰਸ ਇੰਨ ਆਈ.ਟੀ. ਦੇ ਤੀਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਬੀ.ਐਸ.ਸੀ. (ਆਈ.ਟੀ.) ਦੇ ਪੰਜਵੇਂ ਸਮੈਸਟਰ ਵਿੱਚ ਨੇਹਾ ਨੇ 7.78 ਐਸਜੀਪੀਏ ਲੈ ਕੇ ਪਹਿਲਾ ਅਤੇ ਹਰਮਨ ਨੇ 7.04 ਐਸਜੀਪੀਏ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਮਾਸਟਰ ਆਫ਼ ਸਾਇੰਸ ਇੰਨ ਆਈ.ਟੀ. ਦੇ ਤੀਜੇ ਸਮੈਸਟਰ ਵਿੱਚ ਦੀਪਕ ਕੁਮਾਰ ਨੇ 8.00 ਐਸਪੀਜੀਏ ਲੈ ਕੇ ਪਹਿਲਾ ਅਤੇ ਨਗਿਤਾ ਨੇ 7.83 ਐਸਜੀਪੀਏ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਆਈ.ਕੇ.ਜੀ.ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ।ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਪ੍ਰਿੰਸੀਪਲ ਪ੍ਰੋ.ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ.ਮਨਜੀਤ ਕੌਰ, ਪ੍ਰੋ.ਰਵੀਨਾ, ਸੂਬੇਦਾਰ ਮੇਜਰ ਹਰਜਿੰਦਰ ਸਿੰਘ, ਸੁਪਰਡੰਟ ਵਿਕਾਸ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


