ਜਲੰਧਰ, 11 ਅਕਤੂਬਰ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਥਾਨਕ ਲਾਇਲਪੁਰ ਖਾਲਸਾ ਕਾਲਜ ਕੋ-ਐਡ ਵਿਖੇ ਕਾਲਜ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਡਾਕਟਰਾਂ ਦੀ ਟੀਮ ਵੱਲੋਂ 40 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖੂਨ ਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜਾਨ ਬਚ ਸਕਦੀ ਹੈ। ਕੈਂਪ ਦੌਰਾਨ ਖੂਨ ਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ, ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ, ਪ੍ਰੋਗਰਾਮ ਅਫ਼ਸਰ ਐਨ.ਐਸ.ਐਸ. ਪ੍ਰੋ. ਸਤਪਾਲ ਸਿੰਘ, ਕੋਆਰਡੀਨੇਟਰ ਸੁਰੇਖਾ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਤੋਂ ਨੇਕ ਰਾਮ, ਸੁਨੀਲ ਭਗਤ, ਬਲਵਿੰਦਰ ਸਿੰਘ ਅਤੇ ਐਨ.ਐਸ.ਐਸ. ਵਲੰਟੀਅਰ ਵੀ ਮੌਜੂਦ ਸਨ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


