ਜਲੰਧਰ, 27 ਮਈ : ਆਪਣੇ ਕੰਮਕਾਜ ਲਈ ਡੀ.ਸੀ. ਦਫ਼ਤਰ ਆਉਣ ਵਾਲੇ ਆਮ ਲੋਕਾਂ ਅਤੋ ਹੋਰ ਰਾਹਗੀਰਾਂ ਨੂੰ ਲੂ ਤੋਂ ਬਚਾਉਣ ਅਤੇ ਅੱਤ ਦੀ ਗਰਮੀ ਵਿੱਚ ਰਾਹਤ ਦਿਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਵਿੱਚ ਲਗਾਈ ਗਈ ਇਸ ਛਬੀਲ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ ਅਤੇ ਸਹਾਇਕ ਕਮਿਸ਼ਨਰ (ਜਨਰਲ) ਬਾਦਲਦੀਨ ਵੱਲੋਂ ਲੋਕਾਂ ਨੂੰ ਠੰਡਾ ਮਿੱਠਾ ਜਲ ਪਿਲਾ ਕੇ ਛਬੀਲ ਦੀ ਸੇਵਾ ਨਿਭਾਈ ਗਈ।ਸਕੱਤਰ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਦੱਸਿਆ ਕਿ ਹੀਟ ਵੇਵਜ਼ (ਲੂ) ਤੋਂ ਆਮ ਲੋਕਾਂ ਦੇ ਬਚਾਅ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਨਵੀਂ ਸਬਜੀ ਮੰਡੀ ਮਕਸੂਦਾਂ, ਬੱਸ ਸਟੈਂਡ ਅਤੇ ਹੋਰ ਥਾਵਾਂ ’ਤੇ ਵੀ ਛਬੀਲਾਂ ਲਗਾਈਆਂ ਜਾਣਗੀਆਂ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਪੈਟਰਨ ਅਤੇ ਲਾਈਫ਼ ਮੈਂਬਰ ਜਤਿੰਦਰ ਪਾਲ ਸਿੰਘ, ਐਡਵੋਕੇਟ ਰਾਕੇਸ਼ ਕੁਮਾਰ ਅਤੇ ਸੁਰਿੰਦਰ ਸਿੰਘ ਕਾਹਲੋਂ ਵੀ ਮੌਜੂਦ ਸਨ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਲੇਖਾਕਾਰ ਨੇਕ ਰਾਮ ਲੇਖਾਕਾਰ ਤੇ ਸਟਾਫ਼ ਬਲਵਿੰਦਰ ਸਿੰਘ, ਨਰਿੰਦਰ ਸਿੰਘ, ਅਮਨਦੀਪ ਸਿੰਘ, ਸੰਨੀ ਕੁਮਾਰ, ਨਰੇਸ਼ ਕੁਮਾਰ, ਸੁਨੀਲ ਕੁਮਾਰ, ਅਰੁਣ ਕੁਮਾਰ, ਸੁਰੇਂਦਰ ਕੁਮਾਰ, ਗੁਰਵਿੰਦਰ ਸਿੰਘ ਅਤੇ ਰੈੱਡ ਕਰਾਸ ਦੇ ਵਲੰਟੀਅਰਾਂ ਗੁਰਦੇਵ ਰਾਜ, ਰੋਹਿਤ ਅਤੇ ਵਿਹਾਨ ਨੇ ਵੀ ਛਬੀਲ ਦੌਰਾਨ ਸੇਵਾ ਨਿਭਾਈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


