ਲੁਧਿਆਣਾ, 30 ਜਨਵਰੀ – ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਅੱਜ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਸਾਹਿਬਾਨਾਂ ਦੀ ਦੇਖ ਰੇਖ ਹੇਠ ਵੱਖ-ਵੱਖ ਬੈਰਕਾਂ ਦੀ ਚੈਕਿੰਗ ਕੀਤੀ ਅਤੇ ਉੱਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ। ਚੈਕਿੰਗ ਦੌਰਾਨ ਉਨ੍ਹਾਂ ਜਨਾਨਾ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ’ਤੇ ਨਿਰੀਖਣ ਕੀਤਾ ਅਤੇ ਉੱਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਸ਼ਲਗਮ ਦੀ ਸਬਜ਼ੀ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ ਗਏ। ਇਸ ਤੋਂ ਬਾਅਦ ਕੇਂਦਰੀ ਜੇਲ੍ਹ ਅਤੇ ਬੋਰਸਟਲ ਜੇਲ੍ਹ ਦਾ ਦੌਰਾ ਵੀ ਕੀਤਾ ਗਿਆ ਅਤੇ ਉੱਥੇ ਲੰਗਰ ਹਾਲ ਦਾ ਨਿਰੀਖਣ ਕੀਤਾ।ਜ਼ਿਲ੍ਹਾ ਤੇ ਸੈਸ਼ਨ ਜੱਜ ਰੰਧਾਵਾ ਵੱਲੋਂ ਜੇਲ੍ਹ ਬੰਦੀਆਂ ਨੂੰ ਦੱਸਿਆ ਗਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ’ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਜ਼ੇਲ੍ਹ ਬੰਦੀਆਂ ਨੂੰ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਪਾਈਆਂ ਗਈਆਂ ਕਮੀਆਂ ’ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਮੌਕੇ ਡੇਜ਼ੀ ਬਾਂਗੜ, ਮਾਨਯੋਗ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਇੰਚਾਰਜ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਵਰਿੰਦਰਜੀਤ ਸਿੰਘ ਰੰਧਾਵਾ, ਚੀਫ ਲੀਗਲ ਏਡ ਡਿਫੈਂਸ ਕੌਂਸਲ, ਮਨਪ੍ਰੀਤ (ਐੱਮ.ਪੀ) ਸਿੰਘ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ, ਲੁਧਿਆਣਾ ਵੀ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਨਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


