ਲੁਧਿਆਣਾ, 27 ਫਰਵਰੀ – ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਸਹਿਬਾਨਾਂ ਦੀ ਦੇਖ ਰੇਖ ਹੇਠ ਵੱਖ-ਵੱਖ ਬੈਰਕਾਂ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ ।ਚੈਕਿੰਗ ਦੌਰਾਨ ਉਨ੍ਹਾਂ ਬੋਰਸਟਲ ਜੇਲ੍ਹ ਦੇ ਲੰਗਰ ਹਾਲ ਦਾ ਨਿਰੀਖਣ ਕੀਤਾ ਗਿਆ ਅਤੇ ਉੱਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਮਸਰ ਦੀ ਦਾਲ, ਆਲੂ ਗਾਜ਼ਰ ਦੀ ਸਬਜ਼ੀ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ। ਇਸ ਉਪਰੰਤ ਜਨਾਨਾ ਜੇਲ੍ਹ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਉੱਥੋਂ ਦੀਆਂ ਬੰਦੀ ਔਰਤਾਂ/ਕੈਦੀਆਂ ਨਾਲ ਗੱਲਬਾਤ ਕਰਦਿਆਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ ਗਏ। ਇਸ ਤੋਂ ਬਾਅਦ ਕੇਂਦਰੀ ਜੇਲ੍ਹ ਦਾ ਦੌਰਾ ਵੀ ਕੀਤਾ ਗਿਆ ਅਤੇ ਉੱਥੇ ਕੈਦੀਆਂ ਨੂੰ ਮਿਲਣ ਤੋਂ ਬਾਅਦ ਉੱਥੇ ਲੰਗਰ ਹਾਲ ਦਾ ਨਿਰੀਖਣ ਕੀਤਾ ਜਿੱਥੇ ਮਾਂਹ ਦੀ ਦਾਲ ਅਤੇ ਰੋਟੀ ਬਣੀ ਹੋਈ ਸੀ।ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ’ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਵੱਲੋਂ ਜੇਲ੍ਹ ਬੰਦੀਆਂ ਨੂੰ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ। ਉਨ੍ਹਾਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ’ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ । ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਰੰਧਾਵਾ ਨਾਲ ਡੇਜ਼ੀ ਬਾਂਗੜ, ਮਾਨਯੋਗ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਇੰਚਾਰਜ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਵਰਿੰਦਰਜੀਤ ਸਿੰਘ ਰੰਧਾਵਾ, ਚੀਫ ਲੀਗਲ ਏਡ ਡਿਫੈਂਸ ਕੌਂਸਲ, ਮਨਪ੍ਰੀਤ (ਐੱਮ.ਪੀ) ਸਿੰਘ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ, ਲੁਧਿਆਣਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


