ਲੁਧਿਆਣਾ, 31 ਦਸੰਬਰ (000) – ਉਪ ਮੰਡਲ ਅਫ਼ਸਰ ਦੋਰਾਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਪੜ ਕੈਨਾਲ ਅਤੇ ਗਰਾਊਂਡ ਵਾਟਰ ਮੰਡਲ ਸਰਹਿੰਦ ਨਹਿਰ ਰੋਪੜ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਕੰਬਾਇਡ ਬਰਾਂਚ ਅਤੇ ਅਬੋਹਰ ਬਰਾਂਚ ‘ਤੇ ਮੱਛੀ ਫੜਨ ਦੀ ਨਿਲਾਮੀ ਹੁਣ 06 ਜਨਵਰੀ, 2026 ਨੂੰ ਕਰਵਾਈ ਜਾਵੇਗੀ।ਇਹ ਬੋਲੀ ਦੋਰਾਹਾ ਉਪ ਮੰਡਲ ਸ.ਨ. ਦੋਰਾਹਾ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਕਰਵਾਈ ਜਾਵੇਗੀ ਅਤੇ ਇਸ ਦੀ ਮਿਆਦ 01-09-2025 ਤੋਂ 31-08-2026 ਤੱਕ ਹੋਵੇਗੀ।ਉਪ ਮੰਡਲ ਅਫ਼ਸਰ ਦੋਰਾਹਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਉਪਰੋਕਤ ਨਹਿਰਾਂ ਦੀ ਬੋਲੀ ਪਹਿਲਾਂ 02 ਸਤੰਬਰ ਅਤੇ ਦੂਸਰੀ ਵਾਰ 18 ਸਤੰਬਰ, 2025 ਨੂੰ ਕਰਵਾਈ ਗਈ ਸੀ ਜਿੱਥੇ ਕਿਸੇ ਵੀ ਬੋਲੀਕਾਰ ਵੱਲੋਂ ਰਿਜਰਵ ਕੀਮਤ ‘ਤੇ ਬੋਲੀ ਨਾ ਦੇਣ ਕਾਰਨ ਇਹ ਬੋਲੀ ਨਹੀਂ ਹੋ ਸਕੀ। ਰੇਟ ਰੀਵਾਈਜ ਹੋਣ ਉਪਰੰਤ ਬੋਲੀ ਹੁਣ ਮੁੜ 06 ਜਨਵਰੀ, 2026 ਨੂੰ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਖਾਵਾਂ ਵਿੱਚ ਕੰਬਾਇਡ ਬਰਾਂਚ ਬੁਰਜੀ 500 ਤੋਂ 10,000 ਤੱਕ ਅਤੇ ਅਬੋਹਰ ਬਰਾਂਚ ਬੁਰਜੀ 500 ਤੋਂ 1,04,000 ਤੱਕ ਸ਼ਾਮਲ ਹਨ।ਉਪ ਮੰਡਲ ਅਫ਼ਸਰ ਨੇ ਅੱਗੇ ਦੱਸਿਆ ਕਿ ਰੋਪੜ ਹੈਡ ਵਰਕਸ ਮੰਡਲ ਸਰਹਿੰਦ ਨਹਿਰ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਸਰਹਿੰਦ ਨਹਿਰ ਅਤੇ ਉਸਾਰੀਆਂ ਸਾਖਾਵਾਂ ‘ਤੇ ਹਰ ਸਾਲ ਮੱਛੀ ਫੜਨ ‘ਤੇ ਨਿਲਾਮੀ ਬੋਲੀ ਕੀਤੀ ਜਾਂਦੀ ਹੈ। ਬੋਲੀ ਮਨਜੂਰ ਕਰਨ ਦਾ ਅਧਿਕਾਰ ਕਾਰਜਕਾਰੀ ਇੰਜੀਨੀਅਰ ਹੈੱਡ ਵਰਕਸ ਮੰਡਲ ਸ.ਨ. ਰੋਪੜ ਕੋਲ ਹੈ, ਸਫਲ ਬੋਲੀਕਾਰ ਤੇ ਬੋਲੀ ਦੀ ਰਕਮ ਮੌਕੇ ‘ਤੇ ਹੀ ਜਮ੍ਹਾ ਕਰਵਾ ਲਈ ਜਾਵੇਗੀ, ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਬੋਲੀ ਰੱਦ ਸਮਝੀ ਜਾਵੇਗੀ।ਉਨ੍ਹਾਂ ਦੱਸਿਆ ਕਿ ਬੋਲੀ ਉਪਰੋਕਤ ਰੀਚਾਂ ਅਨੁਸਾਰ ਹੋਵੇਗੀ ਅਤੇ ਸਫਲ ਬੋਲੀਕਾਰ ਨੂੰ ਆਪਣੀ ਸਫਲ ਬੋਲੀ ਤੇ ਲਈ ਰੀਚ ਵਿੱਚੋਂ ਹੀ ਮੱਛੀਆਂ ਫੜਨ ਦਾ ਅਧਿਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਮਹੀਨਾ ਜੁਲਾਈ ਅਤੇ ਅਗਸਤ ਵਿੱਚ ਮੱਛੀ ਫੜਨ ਦੀ ਮਨਾਹੀ ਹੈ। ਬੋਲੀਕਾਰ ਨੂੰ ਮੱਛੀ ਫੜਨ ਲਈ ਜਹਿਰੀਲੀ ਦਵਾਈ ਜਾਂ ਬਿਜਲੀ ਦਾ ਕਰੰਟ ਵਰਤਣ ਦੀ ਮਨਾਹੀ ਹੋਵੇਗੀ। ਬੋਲੀਕਾਰ ਮੱਛੀ ਫੜਨ ਸਮੇਂ ਨਹਿਰਾਂ/ਬਰਾਂਚਾ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਏਗਾ ਅਤੇ ਨਾ ਹੀ ਮਨਾਹੀ ਵਾਲੇ ਏਰੀਏ ਵਿੱਚ ਮੱਛੀ ਫੜੇਗਾ। ਬੋਲੀ ਵਾਲੇ ਦਿਨ ਜੇਕਰ ਛੁੱਟੀ ਹੋ ਜਾਂਦੀ ਹੈ ਤਾਂ ਅਗਲੇ ਕੰਮ ਵਾਲੇ ਦਿਨ ਬੋਲੀ ਹੋਵੇਗੀ।ਇਸ ਤੋਂ ਇਲਾਵਾ ਬੋਲੀਕਾਰ ਆਪਣੇ ਨਾਲ ਆਪਣੇ ਅਸਲ ਰਿਹਾਇਸ਼ੀ ਸਬੂਤ ਸਮੇਤ ਫੋਟੋ ਕਾਪੀ ਨਾਲ ਲੈ ਕੇ ਆਉਣ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


