ਅਜਨਾਲਾ/ ਅੰਮ੍ਰਿਤਸਰ 25 ਨਵੰਬਰ 2025 : ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ ਦਿਲੀ ਕਾਰਨ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ ”ਹੜ ਪ੍ਰਭਾਵਿਤ ਵਿਆਹ ਯੋਜਨਾ” ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਵੱਖ-ਵੱਖ 5 ਧੀਆਂ ਦੇ ਵਿਆਹਾਂ ਲਈ ਇੱਕ-ਇੱਕ ਲੱਖ ਰੁਪਏ ਦੇ ਚੈੱਕ ਵੰਡੇ ਗਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨ ਦੇ ਲਏ ਗਏ ਫ਼ੈਸਲੇ ਤਹਿਤ ਅੱਜ ਆਪਣੇ ਦੂਸਰੇ ਪੜਾਅ ‘ਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ 5 ਧੀਆਂ ਦੇ ਵਿਆਹਾਂ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਪ੍ਰਤੀ ਵਿਆਹ ਦੇ ਹਿਸਾਬ ਨਾਲ ਕੁੱਲ 5 ਲੱਖ ਰੁਪਏ ਦੇ ਚੈੱਕ ਟਰੱਸਟ ਦੀ ਫੇਅਰਫੀਲਡ (ਯੂ.ਐਸ.ਏ.) ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਸਿੰਘ ਘਈ, ਜਗਦੇਵ ਸਿੰਘ ਛੀਨਾ ਤੇ ਮੰਗਦੇਵ ਸਿੰਘ ਛੀਨਾ ਦੀ ਮੌਜ਼ੂਦਗੀ ‘ਚ ਕਸਬਾ ਚਮਿਆਰੀ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵੰਡੇ ਗਏ ਹਨ,ਜਦ ਕਿ ਇਹ ਸੇਵਾ ਇੰਡੀਅਨ ਕੇਅਰ ਐਸੋਸੀਏਸ਼ਨ ਫੇਅਰਫੀਲਡ (ਯੂ.ਐਸ.ਏ.) ਵੱਲੋਂ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਸਰਬੱਤ ਦਾ ਭਲਾ ਟਰੱਸਟ ਨੇ ਆਪਣੇ ਪਹਿਲੇ ਪੜਾਅ ‘ਚ ਫਿਰੋਜ਼ਪੁਰ ਜ਼ਿਲ੍ਹੇ ਅੰਦਰ 13 ਧੀਆਂ ਦੇ ਵਿਆਹ ਕੀਤੇ ਹਨ ਅਤੇ ਥੋੜੇ ਦਿਨਾਂ ਤੱਕ ਤਰਨਤਾਰਨ,ਪੱਟੀ ਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ 17 ਹੋਰਨਾਂ ਧੀਆਂ ਦੇ ਵਿਆਹ ਵੀ ਕੀਤੇ ਜਾ ਰਹੇ ਹਨ। ਡਾ.ਉਬਰਾਏ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਲਈ ਸ਼ੁਰੂ ਕੀਤੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਬੋਲਦਿਆਂ ਟਰੱਸਟ ਦੇ ਅਹੁਦੇਦਾਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਡਾ.ਐਸ.ਪੀ.ਸਿੰਘ ਉਬਰਾਏ ਦੀ ਪ੍ਰੇਰਨਾ ਅਤੇ ਸਹਿਯੋਗ ਸਦਕਾ ਹੀ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਮੌਕੇ ਪਹੁੰਚੇ ਹਰਸਿਮਰਨ ਸਿੰਘ ਵੱਲੋਂ ਵੀ ਉਕਤ 5 ਧੀਆਂ ਨੂੰ 10-10 ਹਜ਼ਾਰ ਰੁਪਏ ਦਾ ਸਗਨ ਦਿੱਤਾ ਗਿਆ। ਇਸ ਦੌਰਾਨ ਉਪਰੋਕਤ ਤੋਂ ਇਲਾਵਾ ਮਾਸਟਰ ਅਮਰੀਕ ਸਿੰਘ ਭੰਗਾਲੀ ਵਾਲੇ, ਸੁਖਵਿੰਦਰ ਸਿੰਘ ਯੂ.ਪੀ. ,ਸਾਬਕਾ ਸਰਪੰਚ ਗੁਰਚਰਨਜੀਤ ਸਿੰਘ ਰਾਜੂ ਅਵਾਨ,ਜਰਨੈਲ ਸਿੰਘ ਜ਼ੈਲਦਾਰ,ਹਰਿੰਦਰ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਗੋਲੂ,ਦਿਲਬਾਗ ਸਿੰਘ ਸੰਧੂ,ਪ੍ਰਭਦੀਪ ਸਿੰਘ ਸੋਹਲ,ਜਸਬੀਰ ਸਿੰਘ ਢਿੱਲੋਂ,ਬਾਬਾ ਅਮਰਜੀਤ ਸਿੰਘ,ਰਾਣਾ ਢਿੱਲੋਂ,ਰੂਪ ਗਿੱਲ,ਦਲਜੀਤ ਸਿੰਘ, ਬਾਬਾ ਸੀਤਲ ਸਿੰਘ,ਸਕੱਤਰ ਸਿੰਘ,ਪਰਮਿੰਦਰ ਸਿੰਘ,ਜੋਗਾ ਸਿੰਘ, ਜਰਨੈਲ ਸਿੰਘ ਆਦਿ ਵੀ ਹਾਜ਼ਰ ਸਨ।
Trending
- ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਈਸਟ ਰੇਂਜ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ
- ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਦਯੋਗਪਤੀਆਂ, ਭੱਠਾ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ


