ਜਲੰਧਰ, 18 ਨਵੰਬਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੱਲੋਂ ਅੱਜ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਚੋਣ ਕਮਿਸ਼ਨ ਦੀਆਂ ਸੋਧੀਆਂ ਹੋਈਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਹਿਲਾਂ ਕਿਸੇ ਵਿਧਾਨ ਸਭਾ ਚੋਣ ਹਲਕੇ ਦੇ ਕਿਸੇ ਵੀ ਭਾਗ ਵਿੱਚ ਬੂਥ ਲੈਵਲ ਏਜੰਟ ਲਗਾਉਣ ਲਈ ਉਸ ਏਜੰਟ ਦਾ ਉਸੇ ਹੀ ਭਾਗ ਵਿੱਚ ਵੋਟਰ ਵਜੋਂ ਰਜਿਸਟਰ ਹੋਣਾ ਜ਼ਰੂਰੀ ਸੀ ਪਰ ਹੁਣ ਸੋਧੀ ਹੋਈ ਹਦਾਇਤ ਅਨੁਸਾਰ ਏਜੰਟ, ਉਸ ਵਿਧਾਨ ਸਭਾ ਚੋਣ ਹਲਕੇ ਦੇ ਕਿਸੇ ਵੀ ਭਾਗ ਵਿੱਚ ਰਜਿਸਟਰਡ ਵੋਟਰ ਹੋ ਸਕਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਗਾਮੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਨੁਕਤਿਆਂ ਬਾਰੇ ਵੀ ਜਾਣੂ ਕਰਵਾਇਆ।
ਮੀਟਿੰਗ ਦੌਰਾਨ ਸਮੂਹ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ/ਨੁਮਾਇੰਦਿਆਂ ਨੇ ਜਲਦ ਹੀ ਨਿਯੁਕਤ ਕੀਤੇ ਗਏ ਬੀ.ਐੱਲਜ਼.ਏ. ਦੀ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਵਾਇਆ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


