ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ Special Intensive Revision (SIR-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਮਿਤੀ 13.08.2026 ਤੋਂ 12.09.2026 ਤੱਕ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ ਸਬੰਧੀ ਫਾਰਮ ਨੰਬਰ 6, 6-ਏ, 7 ਅਤੇ 8 ਆਨਲਾਈਨ (www.voters.eci.gov.in ਅਤੇ Voter Helpline App) ਅਤੇ ਆਫਲਾਈਨ (ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ ਬੀ.ਐਲ.ਓ.) ਭਰੇ ਜਾ ਸਕਦੇ। ਇਸ ਕੰਮ ਦੀ ਪੜਤਾਲ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਸ੍ਰੀ ਅਰਸ਼ਦੀਪ ਸਿੰਘ ਥਿੰਦ, ਆਈ.ਏ.ਐਸ., ਪੰਜਾਬ ਸਰਕਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜੀ ਨੂੰ ਜਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਚੋਣ ਹਲਕੇ 63-ਲੁਧਿਆਣਾ ਕੇਂਦਰੀ, 64-ਲੁਧਿਆਣਾ ਪੱਛਮੀ, 65-ਲੁਧਿਆਣਾ ਉੱਤਰੀ, 66-ਗਿੱਲ (ਅ.ਜ.), 68-ਦਾਖਾ, 69-ਰਾਏਕੋਟ (ਅ.ਜ.) ਅਤੇ 70-ਜਗਰਾਓਂ (ਅ.ਜ.) ਅਤੇ ਇਸੇ ਤਰ੍ਹਾਂ ਮਾਨਯੋਗ ਸ੍ਰੀ ਵਰੁਨ ਰੂਜਮ, ਪੰਜਾਬ ਸਰਕਾਰ, ਟਰਾਂਸਪੋਰਟ ਵਿਭਾਗ ਜੀ ਨੂੰ ਵਿਧਾਨ ਸਭਾ ਚੋਣ ਹਲਕੇ 57-ਖੰਨਾ, 58-ਸਮਰਾਲਾ, 59-ਸਾਹਨੇਵਾਲ, 60-ਲੁਧਿਆਣਾ ਪੂਰਬੀ, 61-ਲੁਧਿਆਣਾ ਦੱਖਣੀ, 62-ਆਤਮ ਨਗਰ ਅਤੇ 67-ਪਾਇਲ (ਅ.ਜ.) ਲਈ Electoral Roll Observers ਨਿਯੁਕਤ ਕੀਤਾ ਗਿਆ ਹੈ।
ਮਾਨਯੋਗ ਰੋਲ ਅਬਜਰਬਰ ਸਾਹਿਬਾਨ ਜੀ ਵਲੋਂ ਆਪਣੀ ਜਿਲ੍ਹਾ ਫੇਰੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਇਸ ਮੌਕੇ ਤੇ ਉਹਨਾਂ ਨੇ ਅੱਜ ਮਿਤੀ 06.09.2026 ਨੂੰ ਸਵੇਰੇ 10:00 ਵਜੇ ਮੀਟਿੰਗ ਹਾਲ, ਬੱਚਤ ਭਵਨ, ਮਿੰਨੀ ਸਕੱਤਰੇਤ, ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ, ਜਿਲ੍ਹਾ ਲੁਧਿਆਣਾ ਦੇ ਮੌਜੂਦਾ ਐੱਮ.ਪੀ., ਜਿਲ੍ਹੇ ਦੇ ਸਮੂਹ ਐੱਮ.ਐੱਲ.ਏਜ਼., ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰ ਅਤੇ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਰੋਲ ਅਬਜਰਬਰ ਦਾ ਸਵਾਗਤ ਕਰਦਿਆਂ ਜਿਲ੍ਹੇ ਵਿੱਚ ਐਸ.ਆਈ.ਆਰ.-2026 ਤਹਿਤ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਉਹਨਾਂ ਵਲੋਂ ਦੱਸਿਆ ਗਿਆ ਕਿ ਚੋਣ ਕਮਿਸ਼ਨ ਵਲੋਂ ਨਿਰਧਾਰਤ ਸਮਾਂ-ਸੀਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਅਬਜਰਬਰ ਸਾਹਿਬਾਨ ਜੀ ਵਲੋਂ ਮੀਟਿੰਗ ਵਿੱਚ ਹਾਜਰ ਆਏ ਐੱਮ.ਐੱਲ.ਏਜ਼., ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ Special Intensive Revision (SIR-2026) ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਆ ਰਹੀਆਂ ਪਰੇਸ਼ਾਨੀਆਂ/ਸੁਝਾਅ ਸੁਣੇ ਗਏ ਅਤੇ ਉਹਨਾਂ ਦਾ ਤੁਰੰਤ ਹੱਲ ਕਰਨ ਲਈ ਜਿਲ੍ਹਾ ਚੋਣ ਅਫਸਰ ਅਤੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਕਈ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਵੋਟਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਸੁਝਾਅ ਪੇਸ਼ ਕੀਤੇ ਗਏ, ਜਿਸ ਸਬੰਧੀ ਰੋਲ ਅਬਜਰਬਰ ਸਾਹਿਬਾਨਾਂ ਵਲੋਂ ਕਿਹਾ ਗਿਆ ਕਿ ਆਪਜੀ ਦੇ ਸੁਝਾਵਾਂ ਤੇ ਚੋਣ ਨਿਯਮਾਂ ਅਧੀਨ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸਨੇਲਾਈਜੇਸ਼ਨ ਸਬੰਧੀ ਤਰੁੱਟੀਆਂ ਨੂੰ ਦੂਰ ਕਰਨ ਲਈ ਬੇਨਤੀ ਕੀਤੀ ਗਈ, ਇਸ ਸਬੰਧੀ ਰੋਲ ਅਬਜਰਬਰ ਸਾਹਿਬਾਨਾਂ ਜੀ ਵਲੋਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਦੇ ਹਲਕੇ ਦੇ ਐਮ.ਐਲ.ਏ ਅਤੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੇ ਪੱਧਰ ਤੇ ਮੀਟਿੰਗਾਂ ਕਰਕੇ ਵੋਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਰੋਲ ਅਬਰਜਬਰ ਸਾਹਿਬਾਨਾਂ ਜੀ ਵਲੋਂ ਹਦਾਇਤਾਂ ਅਨੁਸਾਰ ਸਪੈਸ਼ਲ ਕੈਂਪ ਦੌਰਾਨ ਪੋਲਿੰਗ ਬੂਥਾਂ ਤੇ ਜਾ ਕੇ ਚੈਕਿੰਗ ਕੀਤੀ ਗਈ।


