*ਹਲਕੇ ਦੇ ਵਸਨੀਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ**-ਮਾਡਲ ਟਾਊਨ ਐਕਸਟੈਂਸ਼ਨ ‘ਚ ਪਾਣੀ ਦੀ ਪਾਈਪਲਾਈਨ ਕਾਰਜਾਂ ਦਾ ਕੀਤਾ ਉਦਘਾਟਨ*ਲੁਧਿਆਣਾ, 05 ਦਸੰਬਰ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਮਾਡਲ ਟਾਊਨ ਐਕਸਟੈਂਸ਼ਨ ਡੀ ਬਲਾਕ ਵਿਖੇ ਪਾਣੀ ਦੀ ਪਾਈਪਲਾਈਨ ਦਾ ਉਦਘਾਟਨ ਕਰਦਿਆਂ ਕੀਤਾ। ਇਸ ਪ੍ਰੋਜੈਕਟ ਤਹਿਤ ਕਰੀਬ 25. 37 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੈਨੀਟੇਸ਼ਨ ਸਹੂਲਤਾਂ ਵਿੱਚ ਮਹੱਤਵਪੂਰਨ ਸੁਧਾਰ ਕਰੇਗੀ, ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗੀ ਅਤੇ ਅੱਪਗ੍ਰੇਡ ਕੀਤਾ ਗਿਆ ਸਿਸਟਮ ਵਸਨੀਕਾਂ ਨੂੰ ਸਾਫ਼ ਪਾਣੀ ਅਤੇ ਵਧੇਰੇ ਭਰੋਸੇਯੋਗ ਸਪਲਾਈ ਪ੍ਰਦਾਨ ਕਰੇਗਾ। ਵਿਧਾਇਕ ਸਿੱਧੂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੀ ਇਹ ਪਹਿਲ ਰਹਿੰਦੀ ਹੈ ਕਿ ਲੋਕਾਂ ਨੂੰ ਸਾਫ ਸੁਥਰਾ ਪਾਣੀ ਅਤੇ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਹਲਕਾ ਨਿਵਾਸੀਆਂ ਨੂੰ ਜੋ ਵਾਅਦੇ ਕੀਤੇ ਸਨ ਉਹ ਤਾਂ ਪੂਰਾ ਕਰ ਹੀ ਰਹੇ ਹਨ,ਲੇਕਿਨ ਜੋ ਵਾਅਦੇ ਨਹੀਂ ਵੀ ਕੀਤੇ ਉਹ ਵੀ ਉਹ ਪੂਰੇ ਕਰਨਗੇ, ਕਿਉਂਕਿ ਭਗਵੰਤ ਮਾਨ ਸਰਕਾਰ ਲਾਰੇ ਨਹੀਂ ਕੰਮ ਕਰਕੇ ਦਿਖਾਉਣ ਵਿੱਚ ਯਕੀਨ ਰੱਖਦੀ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਵਿੱਚ ਸਿਹਤ ਸਹੂਲਤਾਂ ਲਈ ਮੁਹੱਲਾ ਕਲੀਨਿਕ, ਵਧੀਆ ਸੜਕਾਂ, ਸਾਫ ਸੁਥਰੇ ਪਾਣੀ ਲਈ ਪਾਈਪ ਲਾਈਨਾਂ ਵਿਛਾਉਣ ਦਾ ਕੰਮ, ਬਜ਼ੁਰਗਾਂ ਦੇ ਬੈਠਣ ਲਈ ਵਧੀਆ ਬੈਂਚ, ਸਾਫ ਅਤੇ ਸੁੰਦਰ ਪਾਰਕਾ ਦਾ ਕੰਮ ਜੋਰਾਂ ਤੇ ਚੱਲ ਰਿਹਾ ਹੈ ਅਤੇ ਜੋ ਕੋਈ ਸਹੂਲਤ ਹਲਕਾ ਨਿਵਾਸੀਆਂ ਲਈ ਰਹਿੰਦੀ ਵੀ ਹੈ ਉਸ ਨੂੰ ਵੀ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹਲਕਾ ਨਿਵਾਸੀਆਂ ਵੱਲੋਂ ਬਖਸ਼ੀ ਹੋਈ ਸੇਵਾ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਕਿਉਂਕਿ ਇਸ ਸੇਵਾ ਨੂੰ ਕਰਕੇ ਉਹਨਾਂ ਦੇ ਮਨ ਨੂੰ ਸਕੂਨ ਮਿਲਦਾ ਹੈ। ਇਸ ਮੌਕੇ ਉਹਨਾਂ ਨਾਲ ਸਮੀਰ ਕਲਿਆਣ, ਸਹਜ ਕਕਰੇਜਾ, ਪ੍ਰਧਾਨ ਓਮਪਾਲ ਥਾਪਰ, ਕਮਲ ਗੁਪਤਾ, ਸੁਖਪਾਲ ਸਿੰਘ ਬਬਲੂ, ਕੌਸ਼ਲ ਕੁਮਾਰ, ਅਸ਼ਵਨੀ ਪਾਸੀ, ਪੰਡਿਤ ਰਕੇਸ਼ ਕੁਮਾਰ, ਰਣਜੀਤ ਸਿੰਘ, ਰਕੇਸ਼ ਕੁਮਾਰ ਜੋਗੀ, ਤਰਲੋਚਨ ਸਿੰਘ, ਵੇਦ ਪ੍ਰਕਾਸ਼, ਪ੍ਰਵੇਸ਼ ਮਹਾਜਨ ਅਤੇ ਸ਼ਾਮ ਜੀ ਹਾਜ਼ਰ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


