ਗੁਰਦਾਸਪੁਰ, 2 ਮਾਰਚ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਰਣਧੀਰ ਠਾਕੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ (Farmer Registry) ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣ ‘ਕਿਸਾਨ ਆਈ.ਡੀ.’ (Farmer ID) ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ ਖੇਤੀਬਾੜੀ ਵਿਭਾਗ ਨੇ ਸਾਰੇ ਯੋਗ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜ਼ਮਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ ‘ਤੇ ਹੀ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਹੋ ਸਕੇ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


