ਗੁਰਦਾਸਪੁਰ : ਜਿਲਾ ਗੁਰਦਾਸਪੁਰ ਦੇ ਬਟਾਲਾ ਦੇ ਨਜ਼ਦੀਕੀ ਪਿੰਡ ਜੈਤੋ ਸਰਜਾ ਵਿੱਚ ਕੁਝ ਦਿਨਾਂ ਤੋਂ ਚੱਲ ਰਹੇ ਵਿਵਾਦ ਦੇ ਚਲਦਿਆਂ ਗੋਲੀਆਂ ਚਲਣ ਦੀ ਖਬਰ ਸਾਹਮਣੇ ਆਈ ਹੈ। ਗੋਲੀਆਂ ਲੱਗਣ ਕਾਰਨ ਦੋ ਲੋਕ ਜ਼ਖਮੀ ਵੀ ਹੋਏ ਹਨ ਜਿਨਾਂ ਵਿੱਚੋਂ ਇੱਕ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਜਦਕਿ ਦੂਸਰੇ ਦਾ ਬਟਾਲਾ ਦੇ ਸਿਵਿਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਕੁਝ ਨੋਜਵਾਨਾਂ ਨੂੰ ਆਪਣੇ ਘਰ ਦੇ ਨਜ਼ਦੀਕ ਨਸ਼ਾ ਵੇਚਣ ਤੋਂ ਰੋਕਣ ਤੇ ਕੁਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ ਜਿਸ ਕਾਰਨ ਉਹਨਾਂ ਵੱਲੋਂ ਹੀ ਗੋਲੀਆਂ ਚਲਵਾਈਆਂ ਗਈਆਂ ਹਨ। ਗੱਲਬਾਤ ਦੌਰਾਨ ਜਖਮੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਉਹਨਾਂ ਦਾ ਵਿਵਾਦ ਚੱਲ ਰਿਹਾ ਸੀ ਅੱਜ ਉਹ ਵਿਵਾਦ ਭਿਆਨਕ ਰੂਪ ਧਾਰਨ ਕਰ ਗਿਆ। ਚਾਰ ਅੰਨਪਛਾਤੇ ਲੋਕ ਆਏ ਜਿਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ । ਗੋਲੀਆ ਲੱਗਣ ਕਾਰਨ ਦੋ ਜ਼ਖਮੀ ਹੋਏ ਹਨ ਜਿਹਨਾਂ ਦੀਆਂ ਲੱਤਾਂ ਤੇ ਗੋਲੀਆਂ ਲੱਗੀਆਂ ਹਨ ਇੱਕ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਦੂਸਰੇ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਹੈ। ਗੱਲਬਾਤ ਦੌਰਾਨ ਸਰਕਾਰੀ ਹਸਪਤਾਲ ਦੇ ਡਾਕਟਰ ਅਰਵਿੰਦਰ ਸ਼ਰਮਾ ਨੇ ਦਸਿਆ ਕਿ ਸਾਡੇ ਕੋਲ ਦੋ ਗਨਸ਼ੋਟ ਇੰਜਰੀਜ਼ ਆਈਆਂ ਸਨ ਇੱਕ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਦੂਸਰੇ ਦਾ ਇਲਾਜ ਇੱਥੇ ਕਰ ਰਹੇ ਹਾਂ। ਦੋਨਾਂ ਦੀ ਜਾਨ ਖਤਰੇ ਤੋਂ ਬਾਹਰ ਹੈ ਲੱਤ ਦੇ ਵਿੱਚ ਗੋਲੀ ਲੱਗੀ ਹੈ ਅਤੇ ਇਲਾਜ ਚੱਲ ਰਿਹਾ ਹੈ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


