ਪੰਜਾਬ ਦੇ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ ‘ਤੇ ਬੀਤੀ ਰਾਤ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ। ਇਹ ਘਟਨਾ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਵਾਪਰੀ ਦੱਸੀ ਜਾ ਰਹੀ ਹੈ। ਸੂਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਝਗੜਾ ਚੱਲ ਰਿਹਾ ਸੀ, ਇਸ ਝਗੜੇ ਕਾਰਨ ਪਰਮਜੀਤ ਦੇ ਪੁੱਤਰ ਜਗਜੋਤ ਨੇ ਸਿਮਰਜੀਤ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਕਿ ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਫਾਈਰਿੰਗ ਹੋ ਗਈ। ਘਟਨਾ ਦੌਰਾਨ ਜਦ ਸਿਮਰਜੀਤ ਸਿੰਘ ਬੈਂਸ ‘ਤੇ ਫਾਈਰਿੰਗ ਹੋਈ ਉਸ ਵੇਲੇ ਉਹ ਕਾਰ ਨੂੰ ਘਰ ਵਿੱਚੋਂ ਬਾਹਰ ਕੱਢ ਰਹੇ ਸਨ, ਹਾਲਾਂਕਿ ਖੁਸ਼ਕਿਸਮਤੀ ਨਾਲ ਉਨ੍ਹਾਂ ਨੂੰ ਇਸ ਘਟਨਾ ਵਿੱਚ ਕੋਈ ਸੱਟ ਨਹੀਂ ਲੱਗੀ। ਇਸ ਘਟਨਾ ਤੋਂ ਬਾਅਦ ਜਦੋਂ ਮੀਡੀਆ ਨੇ ਪਰਿਵਾਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰ ਨੇ ਚੁੱਪੀ ਬਣਾਈ ਰੱਖੀ, ਕੋਈ ਵੀ ਮੈਂਬਰ ਇਸ ਘਟਨਾ ਬਾਰੇ ਗੱਲ ਨਹੀਂ ਕਰ ਰਿਹਾ। ਇਹ ਸਾਰਾ ਮਾਮਲਾ ਕਾਂਗਰਸ ਹਾਈਕਮਾਨ ਤੱਕ ਵੀ ਪਹੁੰਚ ਗਿਆ ਹੈ ਅਤੇ ਹਾਈਕਮਾਨ ਇਸ ਪੂਰੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਡੇਹਲੋਂ ਥਾਣੇ ਦੇ ਐੱਸ. ਐੱਚ. ਓ. ਸੁਖਜਿੰਦਰ ਨੇ ਦੱਸਿਆ ਕਿ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਸ਼ਿਕਾਇਤ ਨਹੀਂ ਆਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


