ਲੁਧਿਆਣਾ, 6 ਫਰਵਰੀ:ਆਮ ਲੋਕਾਂ ਨੂੰ ਸੁਚੱਜੇ ਢੰਗ ਨਾਲ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਦੇ ਆਪਣੇ ਨਿਰੰਤਰ ਯਤਨਾਂ ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੁਆਰਾ ਵਿਕਸਤ ਅਰਬਨ ਅਸਟੇਟ ਦੇ ਆਲੇ-ਦੁਆਲੇ ਇੱਕ ਚਾਰਦੀਵਾਰੀ ਦੀ ਉਸਾਰੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਅਰਬਨ ਅਸਟੇਟ ਨੂੰ 94.72 ਏਕੜ ਦੇ ਖੇਤਰ ਵਿੱਚ ਫੈਲੀ ਸ਼ੂਗਰ ਮਿੱਲ ਸਾਈਟ, ਜਗਰਾਉਂ ਵਿਖੇ ਪੁੱਡਾ ਦੀ ਖਾਲੀ ਸਰਕਾਰੀ ਜ਼ਮੀਨਾਂ ਦੀ ਸਰਵੋਤਮ ਵਰਤੋਂ ਸਕੀਮ ਅਧੀਨ ਵਿਕਸਤ ਕੀਤਾ ਗਿਆ ਹੈ। ਇਸ ਦੀ ਚਾਰਦੀਵਾਰੀ ਦੀ ਉਸਾਰੀ ਲਈ ਈ-ਟੈਂਡਰਿੰਗ ਪ੍ਰਣਾਲੀ ਰਾਹੀਂ ਆਨਲਾਈਨ ਟੈਂਡਰ ਮੰਗੇ ਗਏ ਹਨ।ਇੱਥੇ ਕਾਬਲੇ ਗੌਰ ਹੈ ਕਿ ਚਾਰਦੀਵਾਰੀ ਦੀ ਅਣਹੋਂਦ ਕਾਰਨ, ਅਰਬਨ ਅਸਟੇਟ ਦੇ ਅਲਾਟੀਆਂ ਵੱਲੋਂ ਸੁਰੱਖਿਆ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੰਬੇ ਸਮੇਂ ਤੋਂ ਇਸ ਕੰਮ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਨ ਲਈ ਗਲਾਡਾ ਨੇ ਕਰੀਬ 168 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ ਲਈ ਟੈਂਡਰ ਜਾਰੀ ਕੀਤਾ ਹੈ। ਟੈਂਡਰ ਦੀ ਸਫਲਤਾਪੂਰਵਕ ਅਲਾਟਮੈਂਟ ਤੋਂ ਬਾਅਦ ਇਹ ਕੰਮ ਛੇ ਮਹੀਨਿਆਂ ਦੇ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।ਦੀਵਾਰ ਦੀ ਉਸਾਰੀ ਦੇ ਨਾਲ-ਨਾਲ ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਤੋਂ ਸੜਕ ਤੱਕ ਪਹੁੰਚ ਪਹਿਲਾਂ ਹੀ ਪ੍ਰਾਪਤ ਕਰ ਲਈ ਗਈ ਹੈ। ਜੰਗਲਾਤ ਵਿਭਾਗ ਤੋਂ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ) ਪ੍ਰਾਪਤ ਕਰਨ ਦੀ ਪ੍ਰਕਿਰਿਆ ਵੀ ਕਾਰਵਾਈ ਅਧੀਨ ਹੈ।ਦੀਵਾਰ ਦੀ ਉਸਾਰੀ ਦੇ ਨਾਲ ਮੌਜੂਦਾ ਅਲਾਟੀਆਂ ਨੂੰ ਸੁਰੱਖਿਆ ਦੇ ਮਾਮਲੇ ਵਿੱਚ ਕਾਫ਼ੀ ਰਾਹਤ ਮਿਲੇਗੀ ਅਤੇ ਨਾਲ ਹੀ ਇਹ ਆਮ ਲੋਕਾਂ ਨੂੰ ਚੰਗੀ ਤਰ੍ਹਾਂ ਯੋਜਨਾਬੱਧ ਅਤੇ ਸੁਰੱਖਿਅਤ ਰਿਹਾਇਸ਼ੀ ਸਹੂਲਤਾਂ ਦਾ ਲਾਭ ਉਠਾਉਣ ਦਾ ਸੁਨਹਿਰੀ ਮੌਕਾ ਵੀ ਪ੍ਰਦਾਨ ਹੋਵੇਗਾ।
Trending
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ
- ਲੁਧਿਆਣਾ ‘ਚ 22 ਜੁਲਾਈ ਨੂੰ ਐਨ.ਆਰ.ਆਈ. ਮਿਲਣੀ ਹੋਵੇਗੀ, ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
- ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਨੇ ਨਾਗਰਿਕਾਂ ਨੂੰ ਕਰਜ਼ਾ ਲੈਣ ਤੋਂ ਪਹਿਲਾਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।


