ਲੁਧਿਆਣਾ, 5 ਫਰਵਰੀ:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਅਵਸਰ ਪ੍ਰਦਾਨ ਕਰਨ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਾਲੇ ‘ਸੇਵਾ ਕੇਂਦਰਾਂ’ ਦੇ ਕੰਮਕਾਜ ਨੂੰ ਵਧੇਰੇ ਚੁਸਤ-ਦਰੁਸਤ ਬਣਾਉਣ ਲਈ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਸੇਵਾ ਕੇਂਦਰਾਂ ਦੇ ਪੰਜਾਬ ਪ੍ਰੋਜੈਕਟ ਹੈੱਡ ਸ੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿੱਚ 9 ਫਰਵਰੀ ਨੂੰ ਸੂਬਾ ਪੱਧਰੀ ‘ਨੌਕਰੀ ਮੇਲਾ’ ਲਗਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ 9 ਫਰਵਰੀ ਦਿਨ ਸੋਮਵਾਰ ਨੂੰ ਪੂਰੇ ਪੰਜਾਬ ਦੇ ਡੀ.ਸੀ. ਦਫਤਰਾਂ ’ਚ ਸਥਿਤ ਮੁੱਖ ਸੇਵਾ ਕੇਂਦਰਾਂ ਵਿਚ ਕੇ.ਵਾਈ.ਸੀ. ਓਪਰੇਟਰਾਂ ਦੀ ਭਰਤੀ ਕਰਨ ਲਈ ਨੌਕਰੀ ਮੇਲਾ ਸਵੇਰੇ 9:30 ਵਜੇ ਤੋਂ ਸ਼ਾਮ 3:30 ਵਜੇ ਤੱਕ ਲਗਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਧੀਆ ਵਸੀਲੇ ਪੈਦਾ ਕੀਤਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੰਪਿਊਟਰ ਦੀ ਵਧੀਆ ਜਾਣਕਾਰੀ ਰੱਖਣ ਵਾਲੇ ਬਾਰਵੀਂ ਪਾਸ ਨੌਜਵਾਨਾਂ ਲਈ ਇਹ ਇਕ ਵਧੀਆ ਵਿਕਲਪ ਹੈ। ਚਾਹਵਾਨ ਨੌਜਵਾਨ 9 ਫਰਵਰੀ ਨੂੰ ਆਪੋ ਆਪਣੇ ਪੜ੍ਹਾਈ ਤੇ ਰਿਹਾਇਸ਼ੀ ਪਹਿਚਾਣ ਪੱਤਰ ਸਮੇਤ ਇੰਟਰਵਿਊ ਲਈ ਹਰ ਜਿਲ੍ਹੇ ਦੇ ਡੀ.ਸੀ. ਕੰਪਲੈਕਸ ’ਚ ਸਥਿਤ ਸੇਵਾ ਕੇਂਦਰ ’ਚ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 95305-40651 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


