ਲੁਧਿਆਣਾ, 21 ਅਗਸਤ (000) – ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਫ਼ਤਰ ਐਸ.ਡੀ.ਐਮ. ਲੁਧਿਆਣਾ (ਪੂਰਬੀ) ਦੀ ਸਰਕਾਰੀ ਬੋਲੈਰੋ ਗੱਡੀ ਦੀ ਨਿਲਾਮੀ 28 ਅਗਸਤ ਨੂੰ ਕੀਤੀ ਜਾਣੀ ਹੈ।ਐਸ.ਡੀ.ਐਮ. ਭੁੱਲਰ ਨੇ ਅੱਗੇ ਦੱਸਿਆ ਕਿ ਇਸ ਵਹੀਕਲ ਦਾ ਨੰਬਰ PB10CJ-0082, ਮਾਡਲ 2010 ਅਤੇ ਨਿਰਮਾਤਾ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੱਡੀ ਦੀ ਨਿਲਾਮੀ ਤਹਿਸੀਲਦਾਰ ਲੁਧਿਆਣਾ ਪੂਰਬੀ ਵੱਲੋਂ 28 ਅਗਸਤ ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ। ਗੱਡੀ ਦੀ ਰਿਜ਼ਰਵ ਕੀਮਤ 1,45,000/- ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਵਧੇਰੇ ਜਾਣਕਾਰੀ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


