ਪੁੱਤਰ ਦੇ ਵਿਆਹ ਮਗਰੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਭ ਕੁਝ ਦੇਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ|

6 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਪਿੱਛੇ ਧੱਕਦੀ ਹੈ ਅਤੇ ਪੰਜਾਬ ਖੇਤੀ ‘ਤੇ ਨਿਰਭਰ ਹੈ ਅਤੇ ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ।

ਬੁੱਢਾ ਨਾਲਾ ਵਿਖੇ ਲੱਗੇ ਮੋਰਚੇ ਬਾਰੇ ਕਿਹਾ ਕਿ ਫੈਕਟਰੀਆਂ ਦੇ ਮਾਲਕ ਮੁਨਾਫਾ ਕਮਾ ਰਹੇ ਹਨ ਪਰ ਉਨ੍ਹਾਂ ਨੂੰ ਦੂਜਿਆਂ ਨੂੰ ਮੁਸ਼ਕਲਾਂ ਵਿੱਚ ਨਹੀਂ ਪਾਉਣਾ ਚਾਹੀਦਾ।

Share.
Leave A Reply