ਚੰਡੀਗੜ੍ਹ, 12 ਜਨਵਰੀ:*ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਘਰ ਦੇ ਇੱਕੋ-ਇੱਕ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਦੀ ਸੂਰਤ ਵਿੱਚ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਤਰਸ ਦੇ ਆਧਾਰ ‘ਤੇ ਰੋਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਤਹਿਤ ਦਿੱਤੀਆਂ ਗਈਆਂ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 12 ਉਮੀਦਵਾਰਾਂ ਵਿੱਚੋਂ ਇੱਕ ਨੂੰ ਕਲਰਕ, ਅੱਠ ਨੂੰ ਸੇਵਾਦਾਰ, ਇੱਕ ਨੂੰ ਸਫ਼ਾਈ ਸੇਵਕ ਅਤੇ ਦੋ ਨੂੰ ਹੈਲਪਰ ਟੈਕਨੀਕਲ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜਵੰਦ ਪਰਿਵਾਰਾਂ ਦੀ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਹੈ।ਪਿਛਲੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਇਸ ਪ੍ਰਕਿਰਿਆ ਵਿੱਚ ਦੇਰੀ ਕੀਤੀ ਗਈ। ਉਨ੍ਹਾਂ ਧਿਆਨ ਦਿਵਾਇਆ ਕਿ ਅੱਜ ਨਿਯੁਕਤ ਹੋਏ ਉਮੀਦਵਾਰਾਂ ਵਿੱਚੋਂ ਦੋ ਉਮੀਦਵਾਰਾਂ ਦੇ ਪਿਤਾ ਦੀ ਜਾਨ ਕ੍ਰਮਵਾਰ ਸਾਲ 2017 ਅਤੇ ਸਾਲ 2018 ਵਿੱਚ ਚਲੀ ਗਈ ਸੀ ਪਰ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੂੰ ਨੌਕਰੀ ਦੇਣ ਤੋਂ ਵਾਂਝਾ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਤੁਰੰਤ ਅਤੇ ਨਿਰਪੱਖ ਫ਼ੈਸਲਾ ਲੈ ਕੇ ਇਨ੍ਹਾਂ ਨੌਜਵਾਨਾਂ ਨੂੰ ਨੌਕਰੀ ਦਿੱਤੀ।ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਖ਼ੁਸ਼ੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਵੱਲ ਬਰਾਬਰ ਧਿਆਨ ਦੇ ਕੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ਗਾਰ ਮੁਹੱਈਆ ਕਰਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੇਂ ਮੁਲਾਜ਼ਮ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਭਰਪੂਰ ਯੋਗਦਾਨ ਪਾਉਣਗੇ।ਇਸ ਮੌਕੇ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਅਤੇ ਵਿਭਾਗ ਦੇ ਚੀਫ਼ ਇੰਜਨੀਅਰ ਹਾਜ਼ਰ ਸਨ। ਨਿਯੁਕਤੀ ਪੱਤਰ ਮਿਲਣ ‘ਤੇ ਨਵ-ਨਿਯੁਕਤ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੈਬਨਿਟ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
Trending
- ਖੰਨਾ ਦੀ ਨੁਹਾਰ ਬਦਲਣ ਦਾ ਸੰਕਲਪ, ਵਿਕਾਸ ਅਤੇ ਸਫ਼ਾਈ ਲਈ ਮੰਤਰੀ ਸੌਂਦ ਮੈਦਾਨ ਵਿੱਚ
- ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ
- ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਦਾ ਵਿਸ਼ੇਸ਼ ਦੌਰਾ ਕਰਨਗੇ
- ‘ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
- ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ


