ਜਲੰਧਰ, 28 ਮਈ : ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਦੇ 7 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਪੋਲ ਹੋਈਆਂ ਵੋਟਾਂ ਦੀ ਗਿਣਤੀ ਲਈ ਸਥਾਪਿਤ ਕੀਤੇ 7 ਗਿਣਤੀ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਜ਼ਿਲ੍ਹੇ ਵਿੱਚ ਵੋਟਾਂ ਦੀ ਗਿਣਤੀ ਲਈ ਸਕੂਲ ਆਫ਼ ਐਮੀਨੈਂਸ ਆਦਮਪੁਰ, ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ (ਜਲੰਧਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੋਹੀਆਂ ਖਾਸ, ਗਲੋਟੀਆ ਗੁਰੂ ਹਰਗੋਬਿੰਦ ਬੇਟ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਹਿਤਪੁਰ, ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੇ) ਨਕੋਦਰ, ਬਾਲ ਵਿਕਾਸ ਅਤੇ ਪੰਚਾਇਤ ਦਫ਼ਤਰ ਨੂਰਮਹਿਲ ਅਤੇ ਕਮਿਊਨਿਟੀ ਹਾਲ ਫਿਲੌਰ ਵਿਖੇ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ।ਜਾਰੀ ਕੀਤੇ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਹੜੇ ਸਕੂਲਾਂ/ਕਾਲਜਾਂ ਵਿੱਚ ਇਨ੍ਹਾਂ ਤਾਰੀਕਾਂ ਨੂੰ ਪੇਪਰ ਹਨ, ਉਹ ਪੇਪਰ ਨਿਰਧਾਰਿਤ ਮਿਤੀਆਂ ਨੂੰ ਹੋਣਗੇ ਅਤੇ ਸਬੰਧਤ ਸਟਾਫ਼ ਸਕੂਲ/ਕਾਲਜ ਵਿੱਚ ਹਾਜ਼ਰ ਰਹਿਣਾ ਯਕੀਨੀ ਬਣਾਏਗਾ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


