ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮਨੁੱਖਾਂ ਅਤੇ ਜਾਨਵਰਾਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਖੇਤਾਂ ਤੇ ਪਿੰਡਾਂ ਦੇ ਆਲੇ-ਦੁਆਲੇ ਤੋਂ ਗੰਦੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਮੁਸੀਬਤ ਦੀ ਘੜੀ ‘ਚ ਲੋਕਾਂ ਨੂੰ ਰਾਹਤ ਪਹੁੰਚਾਉਣਾ ਸਮੇਂ ਦੀ ਲੋੜ ਹੈ। ਜਿਸ ਲਈ ਸਾਡੀ ਸਰਕਾਰ ਵਚਨਬੱਧ ਹੈ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


