ਖੰਨਾ, ਲੁਧਿਆਣਾ, 8 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਸਾਲ 2026-27 ਦੇ ਬਜਟ ਵਿੱਚ ਮਹਿਲਾਵਾਂ, ਧੀਆਂ ਅਤੇ ਭੈਣਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੇ ਆਗਾਜ਼ ਦਾ ਵੱਡਾ ਐਲਾਨ ਕਰਦਿਆਂ ਕਿਹਾ ਇਸ ਯੋਜਨਾ ਤਹਿਤ ਭਗਵੰਤ ਸਿੰਘ ਮਾਨ ਸਰਕਾਰ ਸਾਰੀਆਂ ਬਾਲਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ‘ਤੇ ਬੈਂਕ ਖਾਤਿਆਂ ਵਿਚ ਟ੍ਰਾਂਸਫ਼ਰ ਕਰੇਗੀ।ਅੱਜ ਪੰਜਾਬ ਵਿਧਾਨ ਸਭਾ ਵਿੱਚ ਜਦੋਂ ਸਾਲ 2026-27 ਦਾ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਸ ਸਮੇਂ ਲਲਹੇੜੀ ਚੌਕ, ਖੰਨਾ ਵਿੱਚ ਵੱਡੀ ਐਲ.ਈ.ਡੀ ਸਕਰੀਨ ‘ਤੇ ਲਾਈਵ ਦਿਖਾਇਆ ਜਾ ਰਿਹਾ ਸੀ। ਇਸ ਬਜਟ ਸੈਸ਼ਨ ਨੂੰ ਦੇਖਣ ਅਤੇ ਸੁਣਨ ਲਈ ਹਲਕਾ ਖੰਨਾ ਦੀਆਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਜਦੋਂ ਇਹਨਾਂ ਮਹਿਲਾਵਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਹ ਸੁਣਿਆ ਕਿ ਸਾਰੀਆਂ ਬਾਲਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ‘ਤੇ ਬੈਂਕ ਖਾਤਿਆਂ ਵਿਚ ਟ੍ਰਾਂਸਫ਼ਰ ਕਰੇਗੀ ਦੀ ਗੱਲ ਸੁਣੀ ਤਾਂ ਇਹਨਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਸੀ। ਇਹ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਹਿਲਾਵਾਂ ਨੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਧਰਮ ਪਤਨੀ ਸ੍ਰੀਮਤੀ ਕਮਲਜੀਤ ਕੌਰ ਸੌਂਦ ਜੋ ਇਸ ਸਮਾਗਮ ਵਿੱਚ ਸ਼ਾਮਲ ਸਨ ‘ਤੇ ਫੁੱਲਾਂ ਦੀ ਵਰਖਾ ਕਰਕੇ, ਢੋਲ ਵਜਾ ਕੇ, ਨੱਚ ਕੇ ਅਤੇ ਮਿੱਠਾਈਆਂ ਵੰਡ ਕੇ ਖੁਸ਼ੀ ਜ਼ਾਹਿਰ ਕੀਤੀ।ਇਹਨਾਂ ਮਹਿਲਾਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ ਦੇ ਪੰਜਾਬ ਦਾ ਪੁੱਤ ਅਤੇ ਪੰਜਾਬ ਦਾ ਮਾਣ ਹੋਣ ਦੇ ਨਾਅਰੇ ਵੀ ਲਗਾਏ। ਸ੍ਰੀਮਤੀ ਕਮਲਜੀਤ ਕੌਰ ਨੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਮਹਿਲਾ ਦੀ ਤਰੱਕੀ ਨਾਲ ਹੀ ਦੇਸ਼ ਤਰੱਕੀ ਕਰ ਸਕਦਾ ਹੈ। ਇਸ ਸੋਚ ‘ਤੇ ਪਹਿਰਾ ਦਿੰਦਿਆਂ ਪੰਜਾਬ ਸਰਕਾਰ ਨੇ ਬੇਹੱਦ ਮਾਣ ਨਾਲ ਨਵੀਂ ਸਕੀਮ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੇ ਆਗਾਜ਼ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਸ਼ੁਭ ਅਵਸਰ ‘ਤੇ ਭਾਰਤ ਦੇ ਇਤਿਹਾਸ ਵਿੱਚ ਮਹਿਲਾ ਸ਼ਕਤੀਕਰਨ ਦੀ ਹੁਣ ਤਕ ਦੀ ਸਭ ਤੋਂ ਵੱਡੀ ਯੋਜਨਾ ਹੈ। ਇਸ ਯੋਜਨਾ ਤਹਿਤ ਪੰਜਾਬ ਦੀਆਂ ਲਗਭਗ 97 ਫੀਸਦੀ ਬਾਲਗ ਔਰਤਾਂ ਇਸ ਸਕੀਮ ਅਧੀਨ ਯੋਗ ਹੋਣਗੀਆਂ ਜੋ ਭਾਰਤ ਦੇ ਕਿਸੇ ਵੀ ਰਾਜ ਨਾਲੋਂ ਵੱਧ ਹੈ। ਇਸ ਇਤਿਹਾਸਕ ਪਹਿਲਕਦਮੀ ਦਾ ਮੂਲ ਉਦੇਸ਼ ਔਰਤਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣਾ, ਘਰੇਲੂ ਫੈਸਲਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀ ਸਿਹਤ ਤੇ ਪੋਸ਼ਣ ਦੇ ਮਿਆਰ ਵਿੱਚ ਸੁਧਾਰ ਲਿਆਉਣਾ ਹੈ ਤਾਂ ਜੋ ਸਾਡੀਆਂ ਧੀਆਂ ਨਿਰੰਤਰ ਵਿੱਦਿਆ ਹਾਸਲ ਕਰਕੇ ਆਪਣੀਆਂ ਉੱਚੀਆਂ ਉਮੰਗਾਂ ਨੂੰ ਹਕੀਕਤ ਵਿੱਚ ਬਦਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਸਮੇਂ-ਸਿਰ ਲਾਗੂ ਕਰਨ ਲਈ ਵਿੱਤੀ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦਾ ਵਿਸ਼ੇਸ਼ ਉਪਬੰਧ ਵੀ ਕੀਤਾ ਗਿਆ ਹੈ।ਇਸ ਮੌਕੇ ‘ਤੇ ਹਲਕਾ ਖੰਨਾ ਦੇ ਪਿੰਡਾਂ ਅਤੇ ਸ਼ਹਿਰ ਤੋਂ ਪਹੁੰਚੀਆਂ ਮਹਿਲਾਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸਾਡੇ ਇਸ ਵਿਸ਼ਵਾਸ ਦੀ ਪੁਸ਼ਟੀ ਕਰਦੀ ਹੈ ਕਿ ਪੰਜਾਬ ਭਰ ਦੀਆਂ ਔਰਤਾਂ ਲਈ ਪੁਖਤਾ ਵਿੱਤੀ ਸੁਰੱਖਿਆ ਅਤੇ ਵਧੇਰੇ ਮਾਣ-ਸਨਮਾਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧੀਵਤ ਢੰਗ ਨਾਲ ਕੰਮ ਕਰਦਿਆਂ ਬਿਜਲੀ, ਸਿਹਤ ਸੰਭਾਲ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਦਿੱਤੀ ਹਰ ਗਰੰਟੀ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਸ਼ੁਭ ਅਵਸਰ ‘ਤੇ ਭਾਰਤ ਦੇ ਇਤਿਹਾਸ ਵਿੱਚ ਮਹਿਲਾ ਸ਼ਕਤੀਕਰਨ ਦੀ ਇਹ ਹੁਣ ਤਕ ਦੀ ਸਭ ਤੋਂ ਵੱਡੀ ਯੋਜਨਾ ਹੈ। ਇਹਨਾਂ ਮਹਿਲਾਵਾਂ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਬਾਲਗ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਭਾਵੇਂ ਕਾਲਜ ਪੜ੍ਹਦੀ ਧੀ ਹੋਵੇ ਜਿਸ ਨੇ ਕਿਤਾਬਾਂ ਖਰੀਦਣੀਆਂ ਹੋਣ, ਭਾਵੇਂ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੀ ਧੀ ਹੋਵੇ ਜਿਸ ਨੇ ਕੋਚਿੰਗ ਦੀ ਫੀਸ ਭਰਨੀ ਹੈ ਜਾਂ ਫਿਰ ਆਪਣੀ ਪੋਤੀ ਲਈ ਖਿਡੌਣਾ ਖਰੀਦਣ ਦੀ ਰੀਝ ਰੱਖਣ ਵਾਲੀ ਕੋਈ ਦਾਦੀ ਹੋਵੇ। ਹੁਣ ਸਾਨੂੰ ਆਪਣੇ ਨਿੱਜੀ ਖ਼ਰਚਿਆਂ ਲਈ ਕਿਸੇ ਅੱਗੇ ਹੱਥ ਅੱਡਣ ਦੀ ਲੋੜ ਨਹੀਂ ਪਵੇਗੀ। ਕਿਉਂਕਿ ਸਾਡਾ ਵੱਡਾ ਭਰਾ ਅਤੇ ਪੁੱਤਰ ਸਰਦਾਰ ਭਗਵੰਤ ਸਿੰਘ ਮਾਨ ਹਰ ਮਹੀਨੇ ਸਾਡੇ ਬੈਂਕ ਖਾਤੇ ਵਿੱਚ 1,000 ਤੋਂ 1,500 ਰੁਪਏ ਜਮ੍ਹਾਂ ਕਰਵਾਏਗਾ।ਇਹਨਾਂ ਮਹਿਲਾਵਾਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਉਹ ਕੰਮ ਕੀਤੇ ਹਨ ਜੋ ਪਿਛਲੀ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ


