ਖੰਨਾ, ਲੁਧਿਆਣਾ, 20 ਮਾਰਚ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਪਿੰਡ ਭਾਦਲਾ ਉੱਚਾ ਤੋਂ ਭਾਦਲਾ ਨੀਚਾ ਤੱਕ 30 ਲੱਖ ਰੁਪਏ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਇੰਟਰਲਾਕ ਟਾਈਲਾਂ ਲਾ ਕੇ ਬਣਾਈ ਜਾ ਰਹੀ ਸੜਕ ਦਾ ਨਿਰੀਖਣ ਕੀਤਾ।ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਖੰਨਾ ਵਿੱਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੱਡੇ ਪੱਧਰ ‘ਤੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਹਲਕਾ ਖੰਨਾ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ, ਇਸ ਲਈ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਹੋ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਪਿੰਡ ਵਾਸੀਆਂ ਨੇ ਇੰਟਰਲਾਕ ਟਾਈਲਾਂ ਲਾ ਕੇ ਬਣਾਈ ਜਾ ਰਹੀ ਸੜਕ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਭਵਿੱਖ ਵਿੱਚ ਵੀ ਉਹ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਸਾਥ ਦੇਣਗੇ।ਇਸ ਮੌਕੇ ਕੁਲਵੰਤ ਸਿੰਘ ਮਹਿਮੀ, ਦਲਵਾਰਾ ਸਿੰਘ, ਦੀਦਾਰ ਸਿੰਘ, ਸੁਰਿੰਦਰ ਸਿੰਘ, ਹਰਬੰਸ ਸਿੰਘ, ਮਨਦੀਪ ਸਿੰਘ, ਪਰਮਿੰਦਰ ਸਿੰਘ, ਦਲਜੀਤ ਸਿੰਘ, ਬਲਦੇਵ ਕ੍ਰਿਸ਼ਨ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


