ਚੰਡੀਗੜ੍ਹ 17 ਫਰਵਰੀ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਗਗਨ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਦੇ ਪਰਿਵਾਰਕ ਮੈਂਬਰ ਨੇ ਬਿਜਲੀ ਮੀਟਰ ਵਿੱਚ ਨੁਕਸ ਹੋਣ ਕਾਰਨ ਬਿਜਲੀ ਮੁੜ ਚਾਲੂ ਕਰਨ ਲਈ ਬਿਜਲੀ ਦੀ ਤਾਰ ਮੇਨ ਸਪਲਾਈ ਨਾਲ ਸਿੱਧੀ ਹੀ ਜੋੜ ਦਿੱਤੀ ਸੀ। ਇਸ ਮਾਮਲੇ ਦੀ ਜਾਂਚ ਲਈ ਦੋਸ਼ੀ ਸਵਰਨ ਸਿੰਘ ਜੂਨੀਅਰ ਇੰਜੀਨੀਅਰ ਪੀਐਸਪੀਸੀਐਲ ਫਾਜ਼ਿਲਕਾ ਮੌਕੇ ਤੇ ਪੁੱਜਾ ਅਤੇ ਉਸਨੇ ਸ਼ਿਕਾਇਤਕਰਤਾ ਖਿਲਾਫ ਬਿਜਲੀ ਚੋਰੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਉਕਤ ਜੂਨੀਅਰ ਇੰਜੀਨੀਅਰ ਨੂੰ ਉਸਦੇ ਦਫ਼ਤਰ ਵਿੱਚ ਮਿਲਿਆ ਜਿੱਥੇ ਉਸਨੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ 5000 ਰੁਪਏ ਰਿਸ਼ਵਤ ਮੰਗਣ ਵਾਲੀ ਉਹ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ। ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਵਾਰ-ਵਾਰ ਬੇਨਤੀ ਕਰਨ ’ਤੇ ਸੌਦਾ 4000 ਰੁਪਏ ਵਿੱਚ ਤੈਅ ਹੋ ਗਿਆ।ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ


