ਜਲੰਧਰ, 19 ਸਤੰਬਰ
ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਕੈਬਨਿਟ ਮੰਤਰੀ ਮੋਹਿੰਦਰ ਭਗਤ ਨਾਲ ਉਹਨਾਂ ਦੀ ਰਿਹਾਇਸ਼ ’ਤੇ ਮਿਲ ਕੇ ਉਹਨਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਚੁਨੀ ਲਾਲ ਭਗਤ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਦੁੱਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀਆਂ ਵਲੋਂ ਵਿਛੜੇ ਆਗੂ ਨੂੰ ਪੰਜਾਬ ਦੀ ਸਿਆਸਤ ਦੀ ਵਿਲੱਖਣ ਸ਼ਖਸੀਅਤ ਕਰਾਰ ਦਿੱਤਾ, ਜਿਨਾਂ ਨੇ ਦਹਾਕਿਆਂ ਤੱਕ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਮਾਣ ਸਨਮਾਨ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰਕ ਮੁੱਖੀ ਦੇ ਦੇਹਾਂਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਚੁਨੀ ਲਾਲ ਭਗਤ ਦੀ ਜੀਵਨ ਯਾਤਰਾ ਨੂੰ ਯਾਦ ਕਰਦਿਆਂ ਦੋਵਾਂ ਮੰਤਰੀਆਂ ਕਟਾਰੂਚੱਕ ਅਤੇ ਗੋਇਲ ਨੇ ਦੱਸਿਆ ਕਿ ਕਿਵੇਂ ਭਗਤ ਪਰਿਵਾਰ ਦੇਸ਼ ਦੀ ਵੰਡ ਤੋਂ ਬਾਅਦ ਜਲੰਧਰ ਵਿਖੇ ਵਸਿਆ ਅਤੇ ਲੋਕਾਂ ਦੀ ਸੇਵਾ ਵਿੱਚ ਆਉਣ ਤੋਂ ਪਹਿਲਾਂ ਕਿਸ ਤਰ੍ਹਾਂ ਖੇਡਾਂ ਦੇ ਸਮਾਨ ਦੇ ਨਿਰਯਾਤ ਦੇ ਕਾਰੋਬਾਰ ਨੂੰ ਸਫ਼ਲਤਾਪੂਰਵਕ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਸਵ : ਚੁਨੀ ਲਾਲ ਭਗਤ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ ਅਤੇ ਇਸ ਉਪਰੰਤ ਕੈਬਨਿਟ ਮੰਤਰੀ ਵਜੋਂ ਕਈ ਅਹਿਮ ਵਿਭਾਗਾਂ ਦਾ ਕਾਰਜ ਭਾਰ ਸੰਭਾਲਦਿਆਂ ਸੂਬੇ ਦੇ ਲੋਕਾਂ ਦੀ ਸੇਵਾ ਕੀਤੀ।
ਵਿਛੜੀ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਦੁੱਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ ਦੀ ਅਰਦਾਸ ਕਰਦਿਆਂ ਕੈਬਨਿਟ ਮੰਤਰੀਆਂ ਦੁਹਰਾਇਆ ਕਿ ਪੰਜਾਬ ਸਰਕਾਰ ਅਤੇ ਸਮੁੱਚੀ ਲੀਡਰਸ਼ਿਪ ਇਸ ਦੁੱਖ ਦੀ ਘੜੀ ਵਿੱਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ।
Trending
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*
- ਲਾਲ ਚੰਦ ਕਟਾਰੂ ਚੱਕ ਅਤੇ ਬਰਿੰਦਰ ਕੁਮਾਰ ਗੋਇਲ ਵਲੋਂ ਸਾਬਕਾ ਮੰਤਰੀ ਚੁਨੀ ਲਾਲ ਭਗਤ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
- ਪੀ.ਐਮ. ਸ਼੍ਰੀ ਸਕੀਮ ਤਹਿਤ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ ਨੇ ਸਮਰਾਲਾ ਅਤੇ ਮਾਛੀਵਾੜਾ ਦੇ ਸਰਕਾਰੀ ਸਕੂਲਾਂ ਦਾ ਕੀਤਾ ਨਿਰੀਖਣ
- ਦੌਰਾਨ ਵੱਖ ਵੱਖ ਪਿੰਡਾਂ ਨੂੰ ਗਰਾਂਟਾਂ ਅਤੇ ਕੱਚੇ ਮਕਾਨਾਂ ਦੇ ਵੰਡੇ ਗਏ ਚੈੱਕ
- ਡਿਪਟੀ ਮੇਅਰ ਜੌਹਰ ਵੱਲੋਂ ਵਾਰਡ ਨੰਬਰ 40 ਵਿੱਚ 25 ਐਚ.ਪੀ. ਦਾ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ
- ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ
- ਮੁਲਾਜ਼ਮ ਜਥੇਬੰਦੀਆਂ ਦਾ ਵੱਡਾ ਐਲਾਨ! ਪੰਜਾਬ ’ਚ ਕੱਲ੍ਹ ਛੁੱਟੀ
- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਬਣੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ


