ਲੁਧਿਆਣਾ, 11 ਨਵੰਬਰ (000) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲ੍ਹੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ (ਪੀ.ਯੂ.ਆਰ.ਸੀ.), ਲੁਧਿਆਣਾ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਤਹਿਤ ਔਰਤਾਂ, ਬੱਚੇ, ਹਿਰਾਸਤ ਵਿੱਚ ਬੰਦ ਦੋਸ਼ੀ ਅਤੇ ਕੋਈ ਵੀ ਵਿਅਕਤੀ ਜਿਸਦੀ ਆਮਦਨ 3 ਲੱਖ ਰੁਪਏ ਸਲਾਨਾ ਤੋਂ ਘੱਟ ਹੈ, ਆਪਣੇ ਕੇਸ ਵਿੱਚ ਵਕੀਲ ਸਾਹਿਬਾਨਾਂ ਦੀਆਂ ਮੁਫ਼ਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।ਇਸ ਤੋਂ ਇਲਾਵਾਂ ਉਨ੍ਹਾਂ ਆਗਾਮੀ 13 ਦਸੰਬਰ, 2025 ਨੂੰ ਜਿਲ੍ਹਾ ਲੁਧਿਆਣਾ ਵਿਖੇ ਲੱਗਣ ਜਾ ਰਹੀ ਕੌਮੀ ਲੋਕ ਅਦਾਲਤ ਬਾਰੇ ਵੀ ਚਾਨਣਾ ਪਾਇਆ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਇਸ ਲੋਕ ਅਦਾਲਤ ਵਿੱਚ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣ ‘ਤੇ ਜ਼ੋਰ ਦਿੱਤਾ। ਵਧੇਰੇ ਜਾਣਕਾਰੀ ਲਈ ਅਥਾਰਟੀ ਦੇ ਟੋਲ ਫਰੀ ਨੰਬਰ 15100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


