ਲੁਧਿਆਣਾ, 06 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਤਾਜਪੁਰ ਰੋਡ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 2.17 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਦੇ ਮੱਦੇਨਜ਼ਰ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਤਾਜਪੁਰ ਰੋਡ ਵਾਲੀ ਸੜਕ ‘ਤੇ ਵਿਸੇ਼ਸ਼ ਡਿਵਾਈਡਰ ਦਾ ਵੀ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਦੇ ਹਰ ਵਾਰਡ, ਮੁਹੱਲੇ ਦੀ ਗਲੀ ਨੂੰ ਵਿਕਾਸ ਰਾਹੀਂ ਇੱਕ ਮਾਡਲ ਰੂਪ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਭਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਰਹੀ ਹੈ ਉੱਥੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹਲਕਾ ਪੂਰਬੀ ਅੰਦਰ ਵਿਕਾਸ ਦੀ ਹਨੇਰੀ ਇਸੇ ਤਰ੍ਹਾਂ ਹੀ ਚਲਦੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਅੰਦਰ ਹੋਰ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰਾਂ ਤਾਂ ਬਹੁਤ ਆਈਆਂ ਪਰ ਕਿਸੇ ਨੇ ਵੀ ਤਾਜਪੁਰ ਰੋਡ ਦੀ ਸਾਰ ਨਹੀਂ ਲਈ। ਇਸ ਸੜਕ ‘ਤੇ ਕਈ ਵੱਡੇ ਹਾਦਸੇ ਵੀ ਹੋਏ ਪਰ ਸਥਿਤੀ ਜਿਉਂ ਦੀ ਤਿਉਂ ਹੀ ਰਹੀ । ਉਹਨਾਂ ਕਿਹਾ ਕਿ ਵਿਧਾਇਕ ਗਰੇਵਾਲ ਵੱਲੋਂ ਜੋ ਵਾਅਦਾ ਕੀਤਾ ਗਿਆ ਉਸ ਨੂੰ ਨਿਭਾਇਆ ਗਿਆ ਹੈ। ਇਸ ਮੌਕੇ ਲਵਲੀ ਮਨੋਚਾ , ਕੌਂਸਲਰ ਸੁਖਮੇਲ ਸਿੰਘ ਗਰੇਵਾਲ, ਕੌਂਸਲਰ ਅਸ਼ਵਨੀ ਸ਼ਰਮਾ ,ਅਮਰ ਮਕੌੜੀ, ਬਖਸ਼ੀਸ਼ ਹੀਰ, ਦਰਸ਼ਨ ਚਾਵਲਾ, ਸੰਜੂ ਸ਼ਰਮਾ, ਰਵੀ ਸ਼ਰਮਾ, ਰਾਧਾ ਮਲਹੋਤਰਾ, ਰਣਜੀਤ ਰਾਣਾ, ਤੇਜਵੀਰ ਗਰੇਵਾਲ ਅਮਨ, ਡਾਂਗੋ ਪੰਪ, ਪਰਸ਼ੋਤਮ ਚੌਪੜਾ, ਇੰਦਰਦੀਪ ਮਿੰਕੂ, ਗਗਨ, ਅਮਿਤ ਤੋ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


