ਲੁਧਿਆਣਾ, 20 ਮਾਰਚ – ਬਾਗਬਾਨੀ ਵਿਭਾਗ, ਲੁਧਿਆਣਾ ਨੇ ਏ.ਆਈ.ਐਫ. ਸਕੀਮ ਅਧੀਨ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਬਾਗਬਾਨੀ ਮੰਤਰੀ, ਪੰਜਾਬ ਮਹਿੰਦਰ ਭਗਤ ਵੱਲੋਂ ਜ਼ਿਲ੍ਹਾ ਲੁਧਿਆਣਾ ਨੂੰ ਪਹਿਲੇ ਰੈਂਕ ‘ਤੇ ਆਉਣ ਦੀ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ।ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਐਗਰੀਕਲਚਰ ਇੰਨਫਰਾਸਟਰੱਕਚਰ ਫੰਡਜ਼ (ਏ.ਆਈ.ਐਫ.) ਸਕੀਮ ਨੂੰ ਰਾਜ ਵਿੱਚ ਲਾਗੂ ਕਰਨ ਲਈ ਬਾਗਬਾਨੀ ਵਿਭਾਗ ਪੰਜਾਬ ਨੂੰ ਬਤੌਰ ਨੋਡਲ ਏਜੰਸੀ ਬਣਾਇਆ ਗਿਆ ਹੈ ਜਿਸ ਵਿੱਚ ਪੂਰੇ ਦੇਸ਼ ਵਿੱਚੋਂ ਪੰਜਾਬ ਰਾਜ ਨੇ ਲਗਾਤਾਰ ਦੂਜੀ ਵਾਰ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਬਾਗਬਾਨੀ ਵਿਭਾਗ ਪੰਜਾਬ ਵੱਲੋਂ ਮਗਸੀਪਾ (ਚੰਡੀਗੜ੍ਹ) ਵਿਖੇ ਡਾਇਰੈਕਟਰ ਬਾਗਬਾਨੀ ਪੰਜਾਬ ਮਨੀਸ਼ ਕੁਮਾਰ, ਆਈ.ਐਫ.ਐਸ. ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤੀ ਰਾਜ ਪੱਧਰੀ ਕਾਨਫਰੰਸ ਦੌਰਾਨ ਵਧੀਆ ਕਾਰਗੁਜਾਰੀ ਲਈ ਜਿਲ੍ਹਿਆਂ ਅਤੇ ਬਂੈਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਕਾਨਫਰੰਸ ਵਿੱਚ ਬਾਗਬਾਨੀ ਮੰਤਰੀ ਪੰਜਾਬ ਮਹਿੰਦਰ ਭਗਤ ਮੁੱਖ ਮਹਿਮਾਨ ਅਤੇ ਪ੍ਰੰਬਧਕੀ ਸਕੱਤਰ ਬਾਗਬਾਨੀ ਪੰਜਾਬ ਅਰਸ਼ਦੀਪ ਸਿੰਘ ਥਿੰਦ (ਆਈ.ਏ.ਐਸ.) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਜ਼ਿਲ੍ਹਾ ਲੁਧਿਆਣਾ ਨੂੰ ਪੂਰੇ ਦੇਸ਼ ਵਿੱਚੋਂ ਪਹਿਲੇ ਨੰਬਰ ‘ਤੇ ਆਉਣ ਤੇ ਡਿਪਟੀ ਕਮਿਸ਼ਨਰ, ਲੁਧਿਆਣਾ ਦੇ ਪ੍ਰਤਨਿਧੀ ਵਜੋਂ ਜਸ਼ਨਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ, ਖੰਨਾ, ਡਾ. ਦਲਬੀਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ, ਡੀ.ਡੀ.ਐਮ. ਨਬਾਰਡ ਅਤੇ ਲੀਡ ਜਿਲ੍ਹਾ ਮੈਨੇਜਰ, ਲੁਧਿਆਣਾ ਨੂੰ ਸਨਮਾਨਿਤ ਕੀਤਾ ਗਿਆ।ਜ਼ਿਕਰਯੋਗ ਹੈ ਕਿ ਏ.ਆਈ.ਐਫ. ਸਕੀਮ ਤਹਿਤ ਜਿਲ੍ਹਾ ਲੁਧਿਆਣਾ ਦੇ ਸਭ ਤੋਂ ਵੱਧ 3650 ਪ੍ਰੋਜੈਕਟਾਂ ਮੰਨਜੂਰ ਹੋਏ, ਜਿਸ ਵਿੱਚ 2760 ਕਿਸਾਨ, 863 ਐਗਰੀ ਐਂਟਰਪਨਿਓਰ, 8 ਐਫ.ਪੀ.ਓ, 8 ਪੀ.ਏ.ਐਸ, 6 ਸਟਾਰਟ-ਅੱਪ ਅਤੇ 5 ਮਲਟੀਪਰਪਜ਼ ਕੌਅਪਰੇਟਿਵ ਸ਼ਾਮਿਲ ਹਨ।ਇਸ ਮੌਕੇ ਡਾ. ਹਰਮੇਲ ਸਿੰਘ, ਸਯੁੰਕਤ ਡਾਇਰੈਕਟਰ ਬਾਗਬਾਨੀ, ਡਾ. ਗੁਰਸ਼ਰਨ ਸਿੰਘ, ਸਯੁੰਕਤ ਡਾਇਰੈਕਟਰ ਬਾਗਬਾਨੀ, ਡਾ. ਹਰਪ੍ਰੀਤ ਸਿੰਘ ਸੇਠੀ, ਡਿਪਟੀ ਡਾਇਰੈਕਟਰ ਬਾਗਬਾਨੀ, ਐਸ.ਏ.ਐਸ. ਨਗਰ ਅਤੇ ਡਾ. ਵਿਜੈ ਪ੍ਰਤਾਪ, ਸਹਾਇਕ ਡਾਇਰੈਕਟਰ ਬਾਗਬਾਨੀ, ਲੁਧਿਆਣਾ ਵੀ ਮੌਜੂਦ ਸਨ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ


