* ਲੁਧਿਆਣਾ, 9 ਜੂਨ – ਪੰਜਾਬ ਮੰਡੀ ਬੋਰਡ ਅਧੀਨ ਮਾਰਕੀਟ ਕਮੇਟੀ ਲੁਧਿਆਣਾ ਵੱਲੋਂ 2026- 27 ਦਾ ਬਜਟ ਪੇਸ਼ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਅਤੇ ਸਕੱਤਰ ਹਰਿੰਦਰ ਸਿੰਘ ਨੇ ਦੱਸਿਆ ਗਿਆ ਕਿ 2026-27 ਦਾ ਬਜਟ ਪਾਸ ਹੋਣ ਲਈ ਚੰਡੀਗੜ੍ਹ ਭੇਜਿਆ ਗਿਆ ਹੈ ਜੋਕਿ ਕਰੀਬ 46 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਸਾਲ 2026 -27 ਦਾ ਬਜਟ ਪਾਸ ਹੋ ਕੇ ਆਉਂਦਾ ਹੈ ਮੰਡੀ ਦੇ ਰੁਕੇ ਹੋਏ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ।ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ ’ਤੇ ਵਿਕਾਸ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਵੱਖ ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਤੇ ਹੋਰ ਵਿਕਾਸ ਪ੍ਰੋਜੈਕਟ ਨੇਪਰੇ ਚਾੜ੍ਹੇ ਜਾਣਗੇ। ਇਸ ਮੌਕੇ ਲੇਖਾਕਾਰ ਦੀਪਕ ਸਿੰਗਲਾ ਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।
Trending
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
- ਐਸ.ਡੀ.ਐਮ ਸਵਾਤੀ ਟਿਵਾਣਾ ਵੱਲੋਂ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧ ਮੁਕੰਮਲ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਪੀਆ
- ਜਿਲ੍ਹਾ ਕਚਿਹਰੀਆਂ, ਲੁਧਿਆਣਾ ਵਿਖੇ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਗਏ।
- ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ


