ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ*ਲੁਧਿਆਣਾ, 17 ਦਸੰਬਰ (000) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ।ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ, ਸਿੱਖਿਆ ਵਿਭਾਗ, ਟ੍ਰੈਫਿਕ ਪੁਲਿਸ ਦੇ ਮੁਲਾਜਮਾਂ ਦੀ ਟੀਮ ਵੱਲੋ ਸਾਂਝੇ ਤੌਰ ‘ਤੇ ਸਥਾਨਕ ਸੈਕਟਰ-32 ਵਿਖੇ ਬੀ.ਸੀ.ਐਮ. ਸਕੂਲ ਅਤੇ ਬੀ.ਵੀ.ਐਮ. ਸਕੂਲ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਟੀਮ ਵੱਲੋਂ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਨੂੰ ਇਕ ਹਫਤੇ ਵਿੱਚ ਆਪਣੀ ਖਾਮੀਆਂ ਪੂਰੀਆਂ ਕਰਨ ਦੀ ਤਾਕੀਦ ਕੀਤੀ ਗਈ। ਇਸ ਮੌਕੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਚਨਚੇਤ ਸਕੂਲੀ ਵਾਹਨਾਂ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਰੀਤੂ ਸੂਦ, ਵਰਿੰਦਰ ਸਿੰਘ, ਹਰਮਿੰਦਰ ਸਿੰਘ ਰੌਮੀ ਤੋਂ ਇਲਾਵਾ ਪੁਲਿਸ ਵਿਭਾਗ ਦੇ ਮੈਂਬਰ ਸ਼ਾਮਲ ਸਨ।
Trending
- ਖੰਨਾ ਦੀ ਨੁਹਾਰ ਬਦਲਣ ਦਾ ਸੰਕਲਪ, ਵਿਕਾਸ ਅਤੇ ਸਫ਼ਾਈ ਲਈ ਮੰਤਰੀ ਸੌਂਦ ਮੈਦਾਨ ਵਿੱਚ
- ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ
- ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਦਾ ਵਿਸ਼ੇਸ਼ ਦੌਰਾ ਕਰਨਗੇ
- ‘ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
- ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ


