ਨਵੀਂ ਦਿੱਲੀ/ਚੰਡੀਗੜ੍ਹ 4 ਮਾਰਚ 2026: ਅਰਬ ਮੁਲਕਾਂ ਵਿੱਚ ਬਣੇ ਤਣਾਅਪੂਰਣ ਹਾਲਾਤਾਂ ਦੇ ਮੱਦੇਨਜ਼ਰ, ਪੰਜਾਬ ਦੇ ਐਨ.ਆਰ.ਆਈ. (NRI) ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਸਥਾਪਤ ਕੀਤੇ ਗਏ ‘ਪੰਜਾਬ ਸਹਾਇਤਾ ਕੇਂਦਰ’ ਦਾ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਮਕਸਦ ਖਾੜੀ ਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਦੀ ਘਰ ਵਾਪਸੀ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣਾ ਸੀ।ਡਾ. ਰਵਜੋਤ ਸਿੰਘ ਨੇ ਹਵਾਈ ਅੱਡੇ ‘ਤੇ ਤਾਇਨਾਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਨਿਰਦੇਸ਼ ਦਿੱਤੇ ਕਿ ਸਹਾਇਤਾ ਕੇਂਦਰ ਵਿੱਚ ਮਿਲ ਰਹੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ ਤਾਂ ਜੋ ਸੰਕਟ ਵਿੱਚੋਂ ਨਿਕਲ ਕੇ ਆਏ ਪੰਜਾਬੀਆਂ ਨੂੰ ਕੋਈ ਦਿੱਕਤ ਨਾ ਆਵੇ। ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਪਹਿਲ ਦੇ ਆਧਾਰ ‘ਤੇ ਕੰਮ ਕੀਤਾ ਜਾਵੇ। ਵਾਪਸ ਆਉਣ ਵਾਲੇ ਯਾਤਰੀਆਂ ਲਈ ਲੋੜੀਂਦੀ ਟ੍ਰਾਂਸਪੋਰਟ ਅਤੇ ਹੋਰ ਮਦਦ ਤੁਰੰਤ ਮੁਹੱਈਆ ਕਰਵਾਈ ਜਾਵੇ।ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਅਰਬ ਮੁਲਕਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਅਤੇ ਦੂਤਾਵਾਸਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਤਾਂ ਜੋ ਹਰ ਇੱਕ ਪੰਜਾਬੀ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾ ਸਕੇ।ਉਨ੍ਹਾਂ ਕਿਹਾ ਕਿ ਸਰਕਾਰ ਇਸ ਔਖੀ ਘੜੀ ਵਿੱਚ ਫਸੇ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤੇ ਗਏ 24×7 ਹੈਲਪਲਾਈਨ ਨੰਬਰਾਂ (0172-2260042, 2260043) ਰਾਹੀਂ ਲੋਕ ਸਹਾਇਤਾ ਲੈ ਰਹੇ ਹਨ ਅਤੇ ਦਿੱਲੀ ਏਅਰਪੋਰਟ ‘ਤੇ ਸਥਾਪਤ ਇਹ ਕੇਂਦਰ ਵਾਪਸ ਆਉਣ ਵਾਲੇ ਲੋਕਾਂ ਲਈ ਰਾਈਟ-ਹੈਂਡ ਵਜੋਂ ਕੰਮ ਕਰ ਰਿਹਾ ਹੈ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਦਾ ਵਿਸ਼ੇਸ਼ ਦੌਰਾ ਕਰਨਗੇ
- ‘ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
- ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ


