ਲੁਧਿਆਣਾ, 30 ਮਈ – ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਾਤਮਕ ਪਹਿਲਕਦਮੀਆਂ ਤਹਿਤ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀ) ਮੁਹਿੰਮ ਅਧੀਨ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਦਾ ਸਫਲ ਆਯੋਜਨ ਕੀਤਾ ਗਿਆ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਹਲਕਾ ਲੁਧਿਆਣਾ ਕੇਂਦਰੀ ਅਧੀਨ ਸਕੂਲ ਆਫ਼ ਐਮੀਨੈਂਸ (ਇਸਲਾਮੀਆ ਸਕੂਲ) ਵਿਖੇ ਅਧਿਆਪਕ-ਮਾਪੇ ਮਿਲਣੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਪਰਾਸ਼ਰ ਵੱਲੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਧਿਆਪਕਾਂ ਅਤੇ ਮਾਪਿਆਂ ਨਾਲ ਵਿਚਾਰ ਸਾਂਝੇ ਕਰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਦਸਤਖਤ ਕੀਤੇ ਗਏ ਵਿਸ਼ੇਸ਼ ਪ੍ਰਸ਼ੰਸਾ ਪੱਤਰ, ਸਕੂਲਾਂ ਦੇ ਕੰਮਕਾਜ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਵਾਲੇ ਹੋਣਹਾਰ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਵੰਡੇ ਗਏ। ਇਨ੍ਹਾਂ ਵਿੱਚ ਮਿਡ-ਡੇਅ ਮੀਲ ਵਰਕਰ, ਸੁਰੱਖਿਆ ਗਾਰਡ, ਕੈਂਪਸ ਮੈਨੇਜਰ, ਸਕੂਲ ਪ੍ਰਬੰਧਨ ਕਮੇਟੀਆਂ ਦੇ ਮੈਂਬਰ ਅਤੇ ਹੋਰ ਸ਼ਾਮਲ ਹਨ ਜਿਨ੍ਹਾਂ ਪੂਰੇ ਅਕਾਦਮਿਕ ਸਾਲ ਦੌਰਾਨ ਮਿਸਾਲੀ ਸੇਵਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਸ਼ਮੂਲੀਅਤ ਕਰਦਿਆਂ ਸਕੂਲਾਂ ਵਿੱਚ ਉਪਲਬਧ ਸਹੂਲਤਾਂ, ਪੜ੍ਹਾਈ ਦੇ ਮਿਆਰ ਅਤੇ ਬੱਚਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ।ਮੈਗਾ ਪੀ.ਟੀ.ਐਮ. ਦੌਰਾਨ ਵਿਧਾਇਕ ਪੱਪੀ ਨੇ ਮਾਪਿਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਰਮਿਆਨ ਨਿਰੰਤਰ ਸੰਪਰਕ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ।ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਰਾਹੀਂ ਮਾਪਿਆਂ ਤੋਂ ਪ੍ਰਾਪਤ ਫੀਡਬੈਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਾਇਕ ਸਾਬਤ ਹੁੰਦਾ ਹੈ। ਇਸ ਨਾਲ ਬੱਚਿਆਂ ਦੀਆਂ ਲੋੜਾਂ, ਰੁਚੀਆਂ, ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਭਵਿੱਖੀ ਆਕਾਂਖਿਆਵਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ, ਜਿਸ ਦੇ ਆਧਾਰ ’ਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਂਦਾ ਹੈ।ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਅਤੇ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ। ਆਧੁਨਿਕ ਬੁਨਿਆਦੀ ਢਾਂਚਾ, ਤਕਨੀਕੀ ਸਹੂਲਤਾਂ ਅਤੇ ਮਿਆਰੀ ਸਿੱਖਿਆ ਕਾਰਨ ਹੁਣ ਵੱਡੀ ਗਿਣਤੀ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ।ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨੇ ਭਰੋਸਾ ਦਿਵਾਇਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਲਈ ਪੂਰੀ ਤਨਦੇਹੀ ਨਾਲ ਕਾਰਜ ਕਰ ਰਹੇ ਹਨ, ਤਾਂ ਜੋ ਵਿਦਿਆਰਥੀ ਹਰ ਖੇਤਰ ਵਿੱਚ ਸਫਲਤਾ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


