ਲੁਧਿਆਣਾ, 22 ਅਕਤੂਬਰ – ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਵੱਲੋਂ ਸ਼ਹਿਰ ਦੀ ਇੰਦਰਾ ਕਾਲੋਨੀ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਲਈ ਜਾਗਰੂਕ ਕਰਨਾ ਅਤੇ ਦੁੱਧ ਦੀ ਗੁਣਵੱਤਾ ਦੀ ਜਾਂਚ ਕਰਨਾ ਸੀ।

ਕੈਂਪ ਦੌਰਾਨ ਦੁੱਧ ਦੇ ਕੁੱਲ 30 ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 12 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ। ਜਾਂਚ ਦੌਰਾਨ ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ।

ਇਸ ਮੁਹਿੰਮ ਰਾਹੀਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਦਾ ਉਪਰਾਲਾ ਕੀਤਾ ਗਿਆ।

Share.
Leave A Reply