ਲੁਧਿਆਣਾ, 23 ਜੂਨ – ਡੇਅਰੀ ਵਿਕਾਸ ਵਿਭਾਗ ਵੱਲੋਂ ਆਪਣੇ ਬੀਜਾ ਦਫ਼ਤਰ ਵਿਖੇ ਦੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਸੁਰਿੰਦਰ ਸਿੰਘ ਵੱਲੋ ਦੱਸਿਆ ਗਿਆ ਕਿ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਦੁੱਧ ਉਤਪਾਦਕਾਂ, ਡੇਅਰੀ ਫਾਰਮਰਾਂ, ਦੁੱਧ ਵਿਕਰੇਤਾਵਾਂ ਤੇ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਬੀਜਾ, ਲੁਧਿਆਣਾ ਵਿਖੇ ਸੰਪਰਕ (01628-299322,96530-31054,70872-85385,99889-50501,98760-16073) ਕਰ ਸਕਦੇ ਹਨ।ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋ 11:00 ਵਜੇ ਤੱਕ ਪਹੁੰਚ ਕਰਕੇ ਦੁੱਧ ਚੈਕ ਕਰਵਾ ਸਕਦੇ ਹਨ ਅਤੇ ਸ਼ੁੱਧ ਦੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


