ਖੰਨਾ, 27 ਨਵੰਬਰ :
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਆਪਣੀ ਟੀਮ ਦੇ ਨਾਲ ਖੰਨਾ-ਸਮਾਧੀ ਰੋਡ ’ਤੇ ਚੱਲ ਰਹੀ ਸਫ਼ਾਈ ਵਿਵਸਥਾ ਅਤੇ ਲਗਾਏ ਗਏ ਬੂਟਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਖੰਨਾ ਨੂੰ ਸਾਫ਼-ਸੁਥਰਾ, ਪ੍ਰਦੂਸ਼ਣ ਮੁਕਤ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਯਤਨ ਲਗਾਤਾਰ ਜਾਰੀ ਹਨ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਦੀ ਨੁਹਾਰ ਬਦਲਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਪ੍ਰਦੂਸ਼ਣ ਮੁਕਤ ਅਤੇ ਸੁੰਦਰ ਬਣਾਉਣ ਲਈ ਸਾਡੇ ਯਤਨ ਨਿਰੰਤਰ ਜਾਰੀ ਹਨ। ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣਾ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆਲੀ ਵਧਾਉਣਾ ਸਾਡੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਖੰਨਾ-ਸਮਾਧੀ ਰੋਡ ’ਤੇ ਚੱਲ ਰਹੀ ਸਫ਼ਾਈ ਅਤੇ ਲਗਾਏ ਗਏ ਬੂਟਿਆਂ ਦਾ ਨਿਰੀਖਣ ਇਸੇ ਦਿਸ਼ਾ ਵਿੱਚ ਚੁੱਕਿਆ ਗਿਆ ਇੱਕ ਅਹਿਮ ਕਦਮ ਹੈ। ਸਾਡਾ ਉਦੇਸ਼ ਸਿਰਫ਼ ਸ਼ਹਿਰ ਦੀ ਸੁੰਦਰਤਾ ਵਧਾਉਣਾ ਹੀ ਨਹੀਂ, ਸਗੋਂ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ ਵੀ ਹੈ। ਮੰਤਰੀ ਸੌਂਦ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਈ ਰੱਖਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਵੀ ਫ਼ਰਜ਼ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਵਿਵਸਥਾ ਬਣਾਈ ਰੱਖਣ, ਬੂਟਿਆਂ ਦੀ ਦੇਖਭਾਲ ਕਰਨ ਅਤੇ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਖੰਨਾ ਨੂੰ ਇੱਕ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਸ਼ਹਿਰ ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ।
Trending
- ਖੰਨਾ ਦੀ ਨੁਹਾਰ ਬਦਲਣ ਦਾ ਸੰਕਲਪ, ਵਿਕਾਸ ਅਤੇ ਸਫ਼ਾਈ ਲਈ ਮੰਤਰੀ ਸੌਂਦ ਮੈਦਾਨ ਵਿੱਚ
- ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ
- ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਦਾ ਵਿਸ਼ੇਸ਼ ਦੌਰਾ ਕਰਨਗੇ
- ‘ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
- ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ


