ਖੰਨਾ, 11 ਨਵੰਬਰ :
ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਅਤੇ ਪਿੰਡਾਂ ਵਿੱਚ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1,000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਉਦਘਾਟਨ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਉਪਰਾਲਾ ਹੈ। ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ 3,100 ਖੇਡ ਮੈਦਾਨ ਵਿਕਸਿਤ ਕਰਨ ਦੀ ਯੋਜਨਾ ਨਾਲ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਆਪਣੇ ਪਿੰਡ ਵਿੱਚ ਹੀ ਅਭਿਆਸ ਕਰਨ ਦੀ ਸਹੂਲਤ ਮਿਲੇਗੀ। ਇਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਖੇਡਾਂ ਵਿੱਚ ਅੱਗੇ ਵਧਣ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਦਾਨਾਂ ਵਿੱਚ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣਗੇ, ਨਿਯਮਿਤ ਕਸਰਤ ਕਰਨਗੇ ਅਤੇ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ਤੱਕ ਪਹੁੰਚਣ ਦਾ ਟੀਚਾ ਹਾਸਲ ਕਰ ਸਕਣਗੇ। ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਵਿਕਾਸ ਹੋਵੇਗਾ। ਮੰਤਰੀ ਸੌਂਦ ਨੇ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਲਈ ਉੱਚ ਪੱਧਰੀ ਟਰੈਕ, ਫਲੱਡ ਲਾਈਟਾਂ, ਖੇਡ ਕਿੱਟਾਂ ਅਤੇ ਮੁਫ਼ਤ ਕੋਚਿੰਗ ਵਰਗੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਨਾਲ ਪੇਂਡੂ ਖੇਤਰਾਂ ਦੇ ਹੋਣਹਾਰ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੰਚ ਮਿਲੇਗਾ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਮੈਦਾਨਾਂ ਵਿੱਚ ਮਿਹਨਤ ਅਤੇ ਪਸੀਨਾ ਵਹਾ ਕੇ ਪੰਜਾਬ ਦੇ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ ਅਤੇ ਮਿਲ ਕੇ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।
Trending
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਕ੍ਰਾਂਤੀ ਨੂੰ ਦਿੱਤਾ ਹੁਲਾਰਾ, 1,000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕੀਤਾ ਉਦਘਾਟਨ
- ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਖੇਡ ਕ੍ਰਾਂਤੀ ਨੂੰ ਪੰਜਾਬ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਦੀ ਨੀਂਹ ਦੱਸਿਆ, ਪਿੰਡ-ਪਿੰਡ ਖੇਡ ਸਹੂਲਤਾਂ ਪਹੁੰਚਣ ਨਾਲ ਨਿਖਰੇਗੀ ਨਵੀਂ ਪ੍ਰਤਿਭਾ
- ਡਾ. ਹਿਮਾਂਸ਼ੂ ਅਗਰਵਾਲ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ
- ਸ੍ਰੀ ਜੈ ਮਾਂ ਸਰਸਵਤੀ ਕਲੱਬ ਖੰਨਾ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ 9ਵੇਂ ਵਿਸ਼ਾਲ ਛੱਠ ਪੂਜਾ ਸਮਾਗਮ ਦਾ ਦਿੱਤਾ ਸੱਦਾ
- ਜ਼ਿਲ੍ਹਾ ਤੇ ਚੋਣ ਹਲਕਾ ਪੱਧਰ ’ਤੇ ਸਕਲਾਂ/ਕਾਲਜਾਂ ’ਚ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ
- ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ


