ਖੰਨਾ/ਲੁਧਿਆਣਾ, 22 ਜਨਵਰੀ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਵਾਰਡ ਨੰਬਰ 19, ਸ਼ਮਸ਼ਾਨਘਾਟ ਰੋਡ ‘ਤੇ 46.80 ਲੱਖ ਰੁਪਏ ਦੀ ਲਾਗਤ ਨਾਲ ਲੇਰੀਟੇਜ਼ ਤੇ ਫੈਂਸੀ ਪੋਲ ਸਟਰੀਟ ਲਾਈਟ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਇਸ ਮੌਕੇ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ ਉਭੀ, ਵਾਰਡ ਨੰ: 19 ਖੰਨਾ ਦੇ ਕੌਂਸਲਰ ਰੂਬੀ ਭਾਟੀਆ ਅਤੇ ਹਰਜੀਤ ਸਿੰਘ ਵਿੱਕੀ ਭਾਟੀਆ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਸਖਸ਼ੀਅਤਾਂ ਵੀ ਮੌਜੂਦ ਸਨ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ,“ਲੋਕਾਂ ਦੀ ਭਲਾਈ ਸਾਡੀ ਸਰਕਾਰ ਦੀ ਪਹਿਲ ਹੈ ਅਤੇ ਅਸੀਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ ਕਿ ਕਿਸੇ ਵੀ ਵਾਰਡ ਜਾਂ ਇਲਾਕੇ ਦਾ ਵਿਕਾਸ ਪਿੱਛੇ ਨਾ ਰਹਿ ਜਾਵੇ।” ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਵਾਇਆ ਕਿ ਵਾਰਡ ਦੇ ਹੋਰ ਵਿਕਾਸ ਕਾਰਜਾਂ — ਜਿਵੇਂ ਕਿ ਸੜਕਾਂ ਦੀ ਮਰੰਮਤ, ਸਟਰੀਟ ਲਾਈਟਾਂ ਦੀ ਬਦਲੀ, ਸਫਾਈ ਅਤੇ ਹੋਰ ਕੰਮਾਂ — ਨੂੰ ਵੀ ਤਰਜੀਹੀ ਅਧਾਰ ‘ਤੇ ਕਰਵਾਇਆ ਜਾਵੇਗਾ।ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਰੋੜਾਂ ਰੁਪਏ ਖਰਚ ਕਰ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ ਖੰਨਾ ਦਾ ਜ਼ਿਕਰ, ਪੰਜਾਬ ਦੇ ਤੇਜ਼ੀ ਨਾਲ ਵਿਕਾਸ ਕਰ ਰਹੇ ਹਲਕਿਆਂ ਵਿੱਚ ਕੀਤਾ ਜਾ ਰਿਹਾ ਹੈ ਜਿੱਥੇ ਰੋਜ਼ਾਨਾ ਗਲੀਆਂ/ਸੜਕਾਂ, ਸੀਵਰੇਜ਼, ਸਟਰੀਟ ਲਾਈਟਾਂ, ਵਾਟਰ ਸਪਲਾਈ ਤੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਰਸਮੀ ਉਦਘਾਟਨ ਇਲਾਕੇ ਦੇ ਵਸਨੀਕਾਂ ਦੇ ਨਾਲ ਮਿਲ ਕੇ ਕੀਤੇ ਜਾ ਰਹੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਖੰਨਾ ਦੇ ਵਿਕਾਸ ਕਾਰਜ ਕਰਵਾਉਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ। ਉਨ੍ਹਾਂ ਖੰਨਾ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੰਨਾ ਸਾਡੀ ਜਨਮ ਭੂਮੀ ਹੈ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਖੰਨਾ ਨੂੰ ਸਭ ਤੋਂ ਸੋਹਣਾ ਸ਼ਹਿਰ ਬਣਾਉਣ ਲਈ ਕੰਮ ਕਰੀਏ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


