ਲੁਧਿਆਣਾ, 11 ਅਕਤੂਬਰ (000) – ਆਗਾਮੀ ਦਿਵਾਲੀ ਦੇ ਪਵਿੱਤਰ ਤਿਉਂਹਾਰ ਦੇ ਮੱਦੇਨਜ਼ਰ, ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਕਾਨੂੰਨ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਵਿਧਾਇਕ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਵਿਧਾਇਕ ਬੱਗਾ ਦੇ ਸਥਾਨਕ ਦਫ਼ਤਰ ਵਿਖੇ ਮੀਟਿੰਗ ਦੌਰਾਨ, ਕੌਂਸਲਰ ਅਮਨ ਬੱਗਾ, ਕੌਂਸਲਰ ਮਨਜੀਤ ਸਿੰਘ ਢਿੱਲੋ, ਕੌਂਸਲਰ ਅਸ਼ੋਕ ਕੁਮਾਰ, ਏ.ਡੀ.ਸੀ.ਪੀ. ਸਮੀਰ ਵਰਮਾ, ਏ.ਸੀ.ਪੀ. ਨੋਰਥ ਕਿੱਕਰ ਸਿੰਘ ਤੋਂ ਇਲਾਵਾ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਵਿਧਾਇਕ ਮਦਨ ਲਾਲ ਬੱਗਾ ਵੱਲੋਂ, ਆਉਣ ਵਾਲੀ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਪ੍ਰਸ਼ਾਸ਼ਨ ਨੂੰ ਚੌਕਸ ਰਹਿਣ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਸ਼ਰਾਰਤੀ ਅਨਸਰਾਂ ’ਚ ਕਾਨੂੰਨ ਦਾ ਭੈਅ, ਆਮ ਲੋਕਾਂ ਵਿੱਚ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਦੀ ਭਾਵਨਾ ਪੈਦਾ ਕਰਨਾ ਹੈ।ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਵਿਧਾਇਕ ਬੱਗਾ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿੱਚ ਕਾਨੂੰਨ ਦਾ ਡਰ ਕਾਇਮ ਰੱਖਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਚੌਕਸੀ ਅਤੇ ਮੌਜੂਦਗੀ ਦਾ ਭਰੋਸਾ ਦਿਵਾਉਣ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਕਾਬੰਦੀ ਕੀਤੀ ਗਈ ਹੈ ਅਤੇ 24 ਘੰਟੇ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਝੂਠੀਆਂ ਖ਼ਬਰਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਪੁਲਿਸ ਫੋਰਸ ’ਤੇ ਭਰੋਸਾ ਕਰਕੇ ਪ੍ਰਸ਼ਾਸਨ ਦਾ ਸਮਰਥਨ ਕਰਨਾ ਚਾਹੀਦਾ ਹੈ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


