ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਵਿਧਾਇਕ ਛੀਨਾ ਨੇ ਵਾਰਡ ਨੰਬਰ 37 ‘ਚ ਨਵੇਂ ਟਿਊਬਵੈੱਲ ਕਾਰਜ਼ਾਂ ਦਾ ਕੀਤਾ ਉਦਘਾਟਨ**- ਕਿਹਾ! ਲੋਕਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ*ਲੁਧਿਆਣਾ, 15 ਦਸੰਬਰ (000) – ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਵੱਲ ਇੱਕ ਹੋਰ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 37 ਅਧੀਨ ਏਕਤਾ ਮਾਰਗ, ਹਰਗੋਬਿੰਦ ਨਗਰ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ।ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਏਕਤਾ ਮਾਰਗ ਹਰਗੋਬਿੰਦ ਨਗਰ ਨੇੜੇ ਜੀ ਟੀ ਵੀ ਸਕੂਲ ਦੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ ਅਤੇ ਅੱਜ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਵੱਲ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਪਿਛਲੇ ਕਈ ਸਾਲਾਂ ਤੋਂ ਪੀਣ ਵਾਲ਼ੇ ਪਾਣੀ ਦੀ ਦਿੱਕਤ ਆ ਰਹੀ ਸੀ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਸਕੇ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਇਹ ਸਾਰੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਇਸ ਮੌਕੇ ਡਾਕਟਰ ਦੀਪਕ ਮੰਨਣ, ਹਲਕਾ ਇੰਚਾਰਜ ਪਰਮਿੰਦਰ ਗਿੱਲ, ਬਲਾਕ ਪ੍ਰਧਾਨ ਮੁਨੀਸ਼ ਕੁਮਾਰ ਟਿੰਕੂ, ਮਨਜੀਤ ਮਨੀ, ਮਹਿਤਾਬ ਬੰਟੀ ਅਤੇ ਸਮੂਹ ਇਲਾਕਾ ਨਿਵਾਸੀ ਵੀ ਮੌਜੂਦ ਸਨ।
Trending
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ


