ਲੁਧਿਆਣਾ, 27 ਮਾਰਚ – ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ਮੌਕੇ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 ਅਧੀਨ ਪਿੰਡ ਢੰਡਾਰੀ ਕਲਾਂ ਵਿਖ਼ੇ ਲੋਕ ਮਿਲਣੀ ਕੀਤੀ ਗਈ ਜਿਸ ਵਿੱਚ ਇਲਾਕੇ ਦੇ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿਸਾ ਲਿਆ।ਵਿਧਾਇਕ ਛੀਨਾ ਨੇ ਇਸ ਦੌਰਾਨ ਇਲਾਕੇ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਲੋਕਾਂ ਦੇ ਕੀਮਤੀ ਸੁਝਾਅ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਪ੍ਰੋਗਰਾਮ ਦਾ ਮੁੱਖ ਮਕਸਦ ਸਰਕਾਰ ਅਤੇ ਲੋਕਾਂ ਦਰਮਿਆਨ ਸਿੱਧਾ ਸੰਵਾਦ ਬਣਾਉਣਾ ਅਤੇ ਭਵਿੱਖ ਦੇ ਵਿਕਾਸ ਲਈ ਯੋਜਨਾਵਾਂ ‘ਤੇ ਵਿਚਾਰ ਕਰਨਾ ਸੀ।ਉਨ੍ਹਾਂ ਕਿਹਾ ਕਿ“ਇਮਾਨਦਾਰ ਨੀਤੀ, ਸਾਫ ਨੀਅਤ ਅਤੇ ਲੋਕਾਂ ਦੇ ਭਰੋਸੇ ਨਾਲ ਪੰਜਾਬ ਵਿੱਚ ਬਦਲਾਅ ਦੀ ਲਹਿਰ ਜਾਰੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ, ਲੋਕਾਂ ਦੇ ਨਾਲ ਖੜੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਸੇਵਾ ਕਰਦੀ ਰਹੇਗੀ।”ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਮੁੜ ‘ਰੰਗਲਾ ਪੰਜਾਬ’ ਦੀ ਸਿਰਜਣਾ ਕੀਤੀ ਜਾਵੇਗੀ ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


