ਲੁਧਿਆਣਾ, 3 ਜੂਨ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 20 ਅਧੀਨ ਮੁਹੱਲਾ ਸੁਖਦੇਵ ਨਗਰ ਵਿਖੇ ਕਰੀਬ 49 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਪਿਛਲੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਦੇਖਦੇ ਹੋਏ ਅੱਜ ਸੁਖਦੇਵ ਨਗਰ ਦੀਆਂ ਗਲੀਆਂ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ।ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਜੋ ਥੋੜੇ ਬਹੁਤ ਬਾਕੀ ਰਹਿੰਦੇ ਹਨ ਉਹਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕੀਤਾ ਜਾਵੇਗਾ।ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿਸਮੂਹ ਵਾਰਡ ਵਾਸੀਆਂ ਵੱਲੋਂ ਵਾਰਡ ਦੇ ਕੰਮਾਂ ਲਈ ਜੋ ਵੀ ਵਿਧਾਇਕ ਗਰੇਵਾਲ ਕੋਲ ਮੰਗ ਰੱਖੀ ਗਈ ਹੈ ਉਹ ਮੰਗ ਇਹਨਾਂ ਨੇ ਸੇਵਾ ਸਮਝ ਕੇ ਪਹਿਲ ਦੇ ਆਧਾਰ ‘ਤੇ ਨਿਭਾਈ ਹੈ ਅਤੇ ਕਰਵਾਏ ਗਏ ਇਹਨਾਂ ਵਿਕਾਸ ਕਾਰਜਾਂ ਲਈ ਉਹ ਇਹਨਾਂ ਦੇ ਧੰਨਵਾਦੀ ਹਨ।ਇਸ ਮੌਕੇ ਵਾਰਡ ਇੰਚਾਰਜ ਅੰਕੁਰ ਗੁਲਾਟੀ ਤੋ ਲਖਵਿੰਦਰ ਲੱਖਾ , ਮਨਜੀਤ ਸਿੰਘ , ਮਨਵੀਰ ਸੰਧੂ , ਗੁਰਦੀਪ ਸਿੰਘ , ਪ੍ਰਧਾਨ ਲਵਲੀ , ਅਮਨ , ਚਿਰਾਗ ਗੁਲਾਟੀ , ਮਨੋਹਰ ਸੂਦ, ਕਾਕਾ, ਗੁਰਦੀਪ ਢੀਂਗਰਾ, ਮਹਾਵੀਰ ਜਾਂਗੜਾ ਵਿਨੌਦ ਜਾਂਗੜਾ, ਦਲਵੀਰ ਸਿੰਘ, ਸੰਜੀਵ , ਸਨਦੀਪ ਸ਼ਰਮਾ, ਰਕੇਸ਼, ਸਵਿੰਦਰ ਸਿੰਘ, ਇਲਾਵਾ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


