ਲੁਧਿਆਣਾ:27 ਮਾਰਚ () ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਵੱਲੋਂ ਅੱਜ ਵਾਰਡ ਨੰਬਰ 5 ਦੇ ਕਾਕੋਵਲ ਰੋਡ ਵਿਖੇ ਕਰੀਬ 80 ਲੱਖ ਦੀ ਲਾਗਤ ਨਾਲ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਪਿਛਲੇ ਸਮੇਂ ਤੋਂ ਜਰੂਰੀ ਮੰਗ ਨੂੰ ਦੇਖਦੇ ਹੋਏ ਅੱਜ ਵਾਰਡ ਨੰਬਰ ਪੰਜ ਦੀ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ, ਇਹਨਾਂ ਕੰਮਾਂ ਤੇ ਕਰੀਬ 80 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹਨਾਂ ਵਿਕਾਸ ਕੰਮਾਂ ਨੂੰ ਆਉਣ ਵਾਲੇ ਦਿਨਾਂ ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ । ਉਹਨਾਂ ਕਿਹਾ ਕਿ ਇਸ ਸੜਕ ਦੇ ਦੁਬਾਰਾ ਬਣਨ ਨਾਲ ਜਿੱਥੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਉਥੇ ਹੀ ਨਾਲ ਲੱਗਦੇ ਪਿੰਡਾਂ ਦੇ ਰਾਹਗੀਰਾਂ ਨੂੰ ਵੀ ਆਉਣ ਜਾਣ ਚ ਕਿਸੇ ਤਰਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਵਿੱਚ ਕਰਵਾਏ ਵਿਕਾਸ ਕਾਰਜਾਂ ਦੀ ਜੇ ਗੱਲ ਕੀਤੀ ਜਾਵੇ ਤਾਂ ਚੋਣਾਂ ਸਮੇਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਵਿਧਾਇਕ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਨੇ ਕਿਹਾ ਕਿ ਤੁਸੀਂ ਆਪਣਾ ਭਰੋਸਾ ਤੇ ਆਸ਼ੀਰਵਾਦ ਬਣਾ ਕੇ ਰੱਖੋ ਆਉਣ ਵਾਲੇ ਦਿਨਾਂ ਚ ਸਾਡਾ ਸੂਬਾ ਦੇਸ਼ ਦੇ ਸੂਬਿਆਂ ਚੋਂ ਵਿਕਾਸ ਪੱਖੋਂ ਮੂਹਰਲੀ ਕਤਾਰ ਚ ਇਕ ਨੰਬਰ ਤੇ ਗਿਣਿਆ ਜਾਵੇਗਾ । ਇਸ ਮੌਕੇ ਕੌਂਸਲਰ ਲੱਖਵਿੰਦਰ ਚੌਪਰੀ ਬਾਬੂ ਰਾਮ ਸ਼ਰਮਾ (ਇੰਚਾਰਜ, ਵਾਰਡ ਨੰ. 4) ,ਦਰਸ਼ਨ ਸਿੰਘ ਮਹਿਤੋ ,ਮਹਾਵੀਰ ਮਨਜੀਤ ਸਿੰਘ ਵਿਪਨ ਸ਼ਰਮਾ ,ਮਾਨਸ ਮਿਸ਼ਰਾ ,ਗਗਨਦੀਪ ਮਹਿਤਾ ਅੰਸ਼ ਵੈਦ, ਬੰਟੀ ਸੈਂਗਰ, ਹਰਸ਼ ਰਾਏ,ਸਰਬਜੀਤ ਟਿੰਕੂ ,ਅਮਰਜੀਤ ਗਨੇਸ਼ ਆਦਿ ,ਚਿੰਕੀ ਪਾਰਟੀ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕਾ ਵਾਸੀ ਹਾਜ਼ਰ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


