ਲੁਧਿਆਣਾ, 20 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 7 ਅਧੀਨ ਚੰਦਰਲੋਕ ਕਲੋਨੀ ਅਤੇ ਇੰਦਰਾ ਕਲੋਨੀ ਵਿਖੇ ਕਰੀਬ 65 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਕਾਰਜ਼ਾ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਾਰਡ ਨੰਬਰ 7 ਹੀ ਨਹੀਂ ਸਗੋਂ ਹਲਕੇ ਦੇ ਸਾਰੇ ਵਾਰਡਾਂ ਅੰਦਰ ਕਰੀਬ 80 ਫੀਸਦੀ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਜੋ ਬਾਕੀ ਥੋੜੇ ਬਹੁਤ ਕੰਮ ਰਹਿੰਦੇ ਹਨ ਉਹਨਾਂ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਇਸ ਮੌਕੇ ਹਾਜ਼ਰ ਯੂਥ ਆਗੂ ਭੂਸ਼ਣ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗਰੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਹਲਕੇ ਦੇ ਹਰ ਵਾਰਡ ਅੰਦਰ ਬਿਨਾਂ ਕਿਸੇ ਭੇਦ ਭਾਵ ਤੋਂ ਇਮਾਨਦਾਰੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਹਲਕੇ ਦੇ ਹਰ ਵਾਰਡ ਵਿੱਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਸੀਂ ਸਮੂਹ ਇਲਾਕਾ ਨਿਵਾਸੀ ਵਿਧਾਇਕ ਗਰੇਵਾਲ ਦੇ ਧੰਨਵਾਦੀ ਹਾਂ। ਇਸ ਮੌਕੇ ਆਪ ਆਗੂ ਵਾਰਡ ਇੰਚਾਰਜ ਭੂਸ਼ਨ ਸ਼ਰਮਾ, ਦਿਨੇਸ਼ ਸ਼ਰਮਾ, ਹਰਪ੍ਰੀਤ ਸਿੰਘ, ਤੀਰਥ ਸਮਰਾ, ਪਰਮ ਰਾਜਪੂਤ, ਰਾਮ ਕੇਸ਼, ਪਵਨ ਕੁਮਾਰ, ਵਰਿੰਦਰ ਕੁਮਾਰ, ਦੀਪਕ ਪੰਡਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


