ਲੁਧਿਆਣਾ, 14 ਅਪ੍ਰੈਲ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ।ਵਿਧਾਇਕ ਗਰੇਵਾਲ ਨੇ ਜਲੰਧਰ ਬਾਈਪਾਸ ਵਿਖੇ ਡਾ.ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ’ਤੇ ਸ਼ਰਦਾ ਦੇ ਫੁੱਲ ਭੇਂਟ ਕੀਤੇ ਜਿੱਥੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ ਸਮੂਹ ਕੌਂਸਲਰ ਸਾਹਿਬਾਨ, ਸਮੂਹ ਵਾਰਡ ਇੰਚਾਰਜ ਅਤੇ ‘ਆਪ’ ਵਲੰਟੀਅਰ ਵੀ ਮੌਜੂਦ ਸਨ।ਵਿਧਾਇਕ ਗਰੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਇੱਕ ਡਾ. ਅੰਬੇਡਕਰ ਜੀ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


