ਈਸੜੂ, ਖੰਨਾ (ਲੁਧਿਆਣਾ), 15 ਅਗਸਤ:

ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਪਿੰਡ ਈਸੜੂ ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਨੂੰ ਮਾਣ ਰਹੇ ਹਾਂ, ਉਹ ਸ਼ਹੀਦਾਂ ਦੀਆਂ ਅਮੁੱਲੀਆਂ ਕੁਰਬਾਨੀਆਂ ਦਾ ਨਤੀਜਾ ਹੈ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ, ਸਿਦਕ ਅਤੇ ਕੁਰਬਾਨੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਤਰੱਕੀ ਲਈ ਸਾਨੂੰ ਸ਼ਹੀਦਾਂ ਦੇ ਦਿਖਾਏ ਰਸਤੇ ’ਤੇ ਚੱਲਦਿਆਂ ਇਮਾਨਦਾਰੀ ਅਤੇ ਲੋਕ-ਹਿੱਤ ਦੀ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸ੍ਰੀ ਗਿਆਸਪੁਰਾ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲਾਂਘਾ ਖੋਲ੍ਹਣ ਲਈ ਢੁੱਕਵੇਂ ਕਦਮ ਤੁਰੰਤ ਚੁੱਕੇ ਜਾਣੇ ਚਾਹੀਦੇ ਹਨ।

Share.
Leave A Reply