ਲੁਧਿਆਣਾ, 11 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਆਗਾਮੀ ਕਿਦਵਈ ਨਗਰ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਿੰਪਲ ਮਦਾਨ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ ਜੈਨ ਵੱਲੋਂ ਸਾਂਝੇ ਤੌਰ ‘ਤੇ ਕਿਹਾ ਗਿਆ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਇਸ ਪ੍ਰੋਜੈਕਟ ਨੂੰ ਸੰਪੂਰਣ ਰੂਪ ਵਿੱਚ ਮੁਕੰਮਲ ਕਰਕੇ ਲੋਕ ਅਰਪਿਤ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾ ਸਕੇ।ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸਕੂਲ ਆਫ਼ ਐਮੀਨੈਂਸ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਬੁਨਿਆਦੀ ਢਾਂਚਾ, ਪ੍ਰਯੋਗਸ਼ਾਲਾਵਾਂ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਵੱਖ-ਵੱਖ ਖੇਡ ਗਤੀਵਿਧੀਆਂ ਲਈ ਲੈਸ ਖੇਡ ਦੇ ਮੈਦਾਨ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਦਾ ਉਦੇਸ਼ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣਾ, ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਉੱਜਵਲ ਭਵਿੱਖ ਨੂੰ ਉਤਸ਼ਾਹਿਤ ਕਰਨਾ ਹੈ।ਬਾਅਦ ਵਿੱਚ, ਉਨ੍ਹਾਂ ਸਿਵਲ ਹਸਪਤਾਲ ਦੇ ਪਿੱਛੇ ਨਿਰਮਾਣ ਅਧੀਨ ਸਪੋਰਟਸ ਪਾਰਕ ਦੇ ਚੱਲ ਰਹੇ ਕਾਰਜ਼ਾਂ ‘ਤੇ ਵੀ ਝਾਤ ਪਾਈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਵੀ ਕਰੀਬ 80 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਮੁੱਖ ਮੰਤਰੀ ਪੰਜਾਬ ਵੱਲੋਂ ਇਨ੍ਹਾਂ ਦੋਵੇਂ ਪ੍ਰੋਜੈਕਟਾਂ ਦਾ ਰਸਮੀ ਉਦਘਾਟਨ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਵਿੱਚ ਉੱਚ-ਗੁਣਵੱਤਾ ਵਾਲੀਆਂ ਸੇਵਾਵਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ‘ਤੇ ਸਾਰੇ ਲੰਬਿਤ ਕਾਰਜ਼ਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾਵੇ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


