ਲੁਧਿਆਣਾ, 01 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਭਗਤੀ ਭਾਵਨਾ ਦੇ ਨਾਲ- ਨਾਲ ਸੰਘਰਸ਼ਮਈ ਜੀਵਨ ਬਤੀਤ ਕੀਤਾ ਅਤੇ ਸਮਾਜ ਅੰਦਰ ਬਰਾਬਰਤਾ ਲਿਆਉਣ ਲਈ ਬੀੜਾ ਚੁੱਕਿਆ।ਵਿਧਾਇਕ ਛੀਨਾ ਅੱਜ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ, ਰੇਰੂ ਸਾਹਿਬ, ਲੁਹਾਰਾ ਵਿਖੇ ਨਤਮਸਤਕ ਹੋਏ ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੀ ਗਰਾਉਂਡ ਵਿੱਚ ਦੀਵਾਨ ਸਜਾਏ ਗਏ ਜਿੱਥੇ ਸੰਤ ਬਾਬਾ ਧਰਮਪਾਲ ਸਿੰਘ ਸੰਗੋਵਾਲ ਵਾਲੇ, ਬਾਬਾ ਦਲਵਾਰਾ ਸਿੰਘ, ਭਾਈ ਸੁਖਵਿੰਦਰ ਸਿੰਘ ਤੋਂ ਇਲਾਵਾ ਅਮਰੀਕਾ ਤੋਂ ਪਹੁੰਚੇ ਢਾਡੀ ਮੋਹਣ ਸਿੰਘ ਬੁਡਾਣਾ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਸਬੰਧੀ ਅਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਮਨਜੀਤ ਸਿੰਘ ਬਚਨ ਗੈਸ, ਸਮਾਜ ਸੇਵੀ ਟੀਐਸ ਕਾਕਾ, ਮਹਿਤਾਬ ਸਿੰਘ ਬੰਟੀ, ਇੰਡੀਅਨ ਸਕੂਲ ਦੇ ਐਮ ਡੀ ਸੁਰਿੰਦਰ ਪਾਲ ਗਰਗ, ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ, ਪ੍ਰਗਟ ਸਿੰਘ, ਕਰਮਜੀਤ ਸਿੰਘ, ਹਰਭਜਨ ਸਿੰਘ ਲੁਹਾਰਾ, ਗੁਰਮੇਲ ਸਿੰਘ ਪੱਪਾ, ਹਰਪਾਲ ਸਿੰਘ, ਸਰਬਜੀਤ ਸਿੰਘ, ਗੁਲਜਾਰ ਸਿੰਘ ਬਿੱਲੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਿਕੰਦਰ ਸਿੰਘ ਲੁਹਾਰਾ, ਬਿੱਕਰ ਸਿੰਘ, ਹਰਪਾਲ ਸਿੰਘ ਨੇ ਆਏ ਹੋਏ ਪਤਵੰਤੇ ਸੇਵਾਦਾਰਾਂ ਨੂੰ ਸਨਮਾਨ ਚਿੰਨ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਤਿੰਨ ਦਿਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।ਫੋਟੋ ਕੈਪਸ਼ਨ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਦਿਹਾੜੇ ’ਤੇ ਹੋਏ ਸਮਾਗਮ ਦੌਰਾਨ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ, ਮਹਿਤਾਬ ਸਿੰਘ ਬੰਟੀ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਢਾਡੀ ਸਿਕੰਦਰ ਸਿੰਘ ਲੁਹਾਰਾ,ਬਿੱਕਰ ਸਿੰਘ ਅਤੇ ਪ੍ਰਬੰਧਕ ਕਮੇਟੀ ਮੈਂਬਰ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ


