ਲੁਧਿਆਣਾ, 05 ਦਸੰਬਰ – ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 47 ਅਧੀਨ ਨਿਊ ਕਰਤਾਰ ਨਗਰ ਵਿਖੇ ਪਾਣੀ ਦੀ ਪਾਈਪਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਤਹਿਤ ਕਰੀਬ 37.77 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਸਿੱਧੂ ਨੇ ਕਿਹਾ ਇਸ ਪਹਿਲਕਦਮੀ ਤਹਿਤ ਸੈਨੀਟੇਸ਼ਨ ਸਹੂਲਤਾਂ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਅੱਪਗ੍ਰੇਡ ਕੀਤਾ ਗਿਆ ਸਿਸਟਮ ਵਸਨੀਕਾਂ ਨੂੰ ਸਾਫ਼ ਪਾਣੀ ਅਤੇ ਵਧੇਰੇ ਭਰੋਸੇਯੋਗ ਸਪਲਾਈ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਵਿਧਾਇਕ ਸਿੱਧੂ ਨੇ ਕਿਹਾ ਕਿ ਸਾਫ ਸੁਥਰਾ ਪਾਣੀ ਅਤੇ ਬੁਨਿਆਦੀ ਸਹੂਲਤਾਂ ਹਲਕਾ ਨਿਵਾਸੀਆਂ ਦਾ ਮੌਲਿਕ ਅਧਿਕਾਰ ਹੈ ਜੋ ਸਮੇਂ ਸਿਰ ਉਨ੍ਹਾਂ ਨੂੰ ਮੁਹੱਈਆ ਕਰਵਾਉਣਾ ਸਾਡੀ ਜਿੰਮੇਵਾਰੀ ਵੀ ਬਣਦੀ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵਸਨੀਕਾਂ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ। ਵਿਧਾਇਕ ਸਿੱਧੂ ਵੱਲੋਂ ਸੰਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਸਪੱਸ਼ਟ ਕੀਤਾ ਗਿਆ ਕਿ ਮੇਰੇ ਹਲਕੇ ਵਿੱਚ ਚਲਦੇ ਕਿਸੇ ਵੀ ਪ੍ਰੋਜੈਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਸਮੀਰ ਕਲਿਆਣ, ਸਹਿਜ ਕੁਕਰੇਜਾ, ਪ੍ਰਧਾਨ ਓਮਪਾਲ ਥਾਪਰ, ਕਮਲ ਗੁਪਤਾ, ਸੁਖਪਾਲ ਸਿੰਘ ਬਬਲੂ, ਕੌਸ਼ਲ ਕੁਮਾਰ, ਅਸ਼ਵਨੀ ਪਾਸੀ, ਪੰਡਿਤ ਰਕੇਸ਼ ਕੁਮਾਰ, ਰਣਜੀਤ ਸਿੰਘ, ਰਕੇਸ਼ ਕੁਮਾਰ ਜੋਗੀ, ਤਰਲੋਚਨ ਸਿੰਘ, ਵੇਦ ਪ੍ਰਕਾਸ਼, ਪ੍ਰਵੇਸ਼ ਮਹਾਜਨ ਅਤੇ ਸ਼ਾਮ ਜੀ ਵੀ ਹਾਜ਼ਰ ਸਨ।
Trending
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ


