ਜਲੰਧਰ, 23 ਦਸੰਬਰ : ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰ. 56 ਅਧੀਨ ਪੈਂਦੇ ਕ੍ਰਿਸ਼ਨਾ ਨਗਰ, ਹਰਬੰਸ ਨਗਰ ਅਤੇ ਜੇ.ਪੀ. ਨਗਰ ਵਿਖੇ 1.22 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਕ੍ਰਿਸ਼ਨਾ ਨਗਰ ਵਿਖੇ 80 ਲੱਖ ਰੁਪਏ ਦੀ ਲਾਗਤ ਨਾਲ ਮੇਨ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਦੀ ਪ੍ਰਮੁੱਖ ਮੰਗ ਪੂਰੀ ਹੋਣ ਦੇ ਨਾਲ-ਨਾਲ ਆਉਣ-ਜਾਣ ਵਾਲੇ ਲੋਕਾਂ ਲਈ ਆਵਾਜਾਈ ਆਸਾਨ ਹੋਵੇਗੀ। ਸ਼੍ਰੀ ਭਗਤ ਵੱਲੋਂ ਇਸ ਮੌਕੇ ਇਲਾਕਾ ਵਾਸੀਆਂ ਲਈ ਮਨੋਰੰਜਨ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਜੇ.ਪੀ. ਨਗਰ, ਹਰਬੰਸ ਨਗਰ ਸਮੇਤ ਇਲਾਕੇ ਵਿੱਚ 42 ਲੱਖ ਰੁਪਏ ਦੀ ਲਾਗਤ ਨਾਲ ਪਾਰਕਾਂ ਦੇ ਨਵੀਨੀਕਰਨ ਦਾ ਕੰਮ ਦੀ ਸ਼ੁਰੂਆਤ ਵੀ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਰਾਜ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਸਬੰਧਤ ਵਿਭਾਗ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਤੈਅ ਸਮੇਂ ਦੇ ਅੰਦਰ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਜਲਦ ਤੋਂ ਜਲਦ ਲਾਭ ਮਿਲ ਸਕੇ। ਕੈਬਨਿਟ ਮੰਤਰੀ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਬਿਹਤਰੀ ਲਈ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ’ਤੇ ਵੀ ਚਾਨਣਾ ਪਾਇਆ। ਮੇਅਰ ਵਿਨੀਤ ਧੀਰ ਨੇ ਕਿਹਾ ਕਿ ਇਨ੍ਹਾਂ ਵਿਕਾਸ ਕੰਮਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਲਈ ਜਿਥੇ ਸੜਕੀ ਸੰਪਰਕ ਬਿਹਤਰ ਹੋਵੇਗਾ ਅਤੇ ਪਾਰਕਾਂ ਦੇ ਨਵੀਨੀਕਰਨ ਨਾਲ ਇਲਾਕਾ ਵਾਸੀਆਂ ਨੂੰ ਸੈਰ ਆਦਿ ਲਈ ਬਿਹਤਰ ਸਹੂਲਤ ਮਿਲੇਗੀ।ਇਸ ਦੌਰਾਨ ਕੌਂਸਲਰ ਮੁਕੇਸ਼ ਸੇਠੀ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਕੰਮਾਂ ਨਾਲ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ।
Trending
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ


