ਲੁਧਿਆਣਾ, 05 ਅਗਸਤ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ ਵਿੱਚ 13 ਅਗਸਤ, 2025 ਤੱਕ ਵਾਧਾ ਕੀਤਾ ਗਿਆ ਹੈ।ਇਸ ਸਬੰਧੀ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਆਨਲਾਈਨ ਦਾਖਲਾ ਫਾਰਮ ਭਰਨ ਦੀ ਆਖਰੀ ਮਿਤੀ 29 ਜੁਲਾਈ, 2025 ਨਿਰਧਾਰਿਤ ਕੀਤੀ ਗਈ ਸੀ ਅਤੇ ਵਿਦਿਆਰਥੀਆਂ ਦੇ ਹਿੱਤ ਨੂੰ ਮੁੱਖ ਰੱਖਦਿਆਂ ਹੁਣ ਇਸ ਵਿੱਚ ਇਜਾਫਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਹੁਣ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਜਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ 13 ਅਗਸਤ, 2025 ਤੱਕ ਵੈਬਸਾਈਟ https://cbseitms.rcil.gov.in ‘ਤੇ ਆਨਲਾਈਨ ਫਾਰਮ ਭਰ ਸਕਦੇ ਹਨ।ਵਾਈਸ ਪ੍ਰਿੰਸੀਪਲ ਸ਼ਰਮਾ ਨੇ ਇਹ ਵੀ ਦੱਸਿਆ ਕਿ ਹੁਣ ਤੱਕ 2450 ਵਿਦਿਆਰਥੀਆਂ ਨੇ ਇਸ ਪ੍ਰਵੇਸ਼ ਪ੍ਰੀਖਿਆ ਲਈ ਫਾਰਮ ਭਰੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਫਾਰਮ ਭਰੇ ਜਾਣ ਦੀ ਉਮੀਦ ਹੈ। ਉਨ੍ਹਾਂ ਦੁਹਰਾਇਆ ਕਿ ਮਾਪੇ ਆਪਣੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਨਵੋਦਿਆ ਵਿਦਿਆਲਿਆ ਵਿੱਚ ਦਾਖਲਾ ਲੈਣ ਦਾ ਮੌਕਾ ਜ਼ਰੂਰ ਦੇਣ।ਉਨ੍ਹਾਂ ਦਾਖਲੇ ਸਬੰਧੀ ਸ਼ਰਤਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ ਅਤੇ ਸਾਲ 2025-26 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ ਹੋਣਾ ਚਾਹੀਦਾ।ਵਧੇਰੇ ਜਾਣਕਾਰੀ ਲਈ ਵੈੱਬਸਾਈਟ https://navodaya.gov.in ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

Share.

“I’m a Newswriter, “I write about the trending news events happening all over the world.

Leave A Reply