ਖੰਨਾ/ਸਮਰਾਲਾ/ਲੁਧਿਆਣਾ, 25 ਨਵੰਬਰ – ਐਸ ਐਸ ਪੀ, ਖੰਨਾ ਡਾ. ਦਰਪਨ ਆਹਲੂਵਾਲੀਆ, ਐਸ ਡੀ ਐਮ ਸਮਰਾਲਾ ਗੁਰਸਿਮਰਨਜੀਤ ਕੌਰ ਅਤੇ ਤਹਿਸੀਲਦਾਰ ਸਮਰਾਲਾ ਸੰਦੀਪ ਕੁਮਾਰ ਚੁੱਘ ਵੱਲੋਂ ਆਪਣੀ ਖੁਦ ਦੀ ‘ਸਵੈ-ਗਣਨਾ’ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ 30 ਨਵੰਬਰ, 2026 ਤੱਕ ਜਾਰੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਉਨ੍ਹਾਂ ਸਮੂਹ ਨਿਵਾਸੀਆਂ ਨੂੰ ਕਿਹਾ ਕਿ ਉਹ ਇਸ ਵੈੱਬਸਾਈਟ www.se.census.gov.in ਰਾਹੀਂ ਆਪਣੇ ਅਤੇ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਖੁਦ ਦਰਜ ਕਰਨ ਅਤੇ ਜਨਗਣਨਾ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ।
ਉਨ੍ਹਾਂ ਦੱਸਿਆ ਕਿ ਪੰਜਾਬ ਸੂਬੇ ਵਿੱਚ ਜਨਗਣਨਾ (ਆਬਾਦੀ ਗਿਣਤੀ) ਦਾ ਪੜਾਅ ਚੱਲ ਰਿਹਾ ਹੈ ਜਿਸਦੇ ਤਹਿਤ ‘ਸਵੈ-ਗਣਨਾ’ ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ, 2026 ਤੱਕ ਉਪਲੱਬਧ ਹੈ। ਉਨ੍ਹਾਂ ਹਰੇਕ ਪਰਿਵਾਰ ਨੂੰ ਇਸ ਡਿਜੀਟਲ ਸਹੂਲਤ ਦਾ ਲਾਭ ਉਠਾਉਣ ਅਤੇ 1 ਦਸੰਬਰ, 2026 ਤੋਂ ਸ਼ੁਰੂ ਹੋਣ ਵਾਲੇ ਘਰ-ਘਰ ਸਰਵੇਖਣ ਤੋਂ ਪਹਿਲਾਂ, ਆਪਣੇ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰਕ ਵੇਰਵੇ ਜਮ੍ਹਾਂ ਕਰਵਾ ਸਕਦੇ ਹਨ।


